ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 547, 29-12-2025

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

ਅਰਥ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥ ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। (ਹੇ ਭਾਈ!) ਨਾਨਕ ਬੇਨਤੀ ਕਰਦਾ ਹੈ-ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ।੨।ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ) । ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।੩। ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। ਹੇ ਨਾਨਕ! ਆਖ-) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ।੪।੫।੮।

 बिहागड़ा महला ५ छंत ॥ सुनहु बेनंतीआ सुआमी मेरे राम ॥ कोटि अप्राध भरे भी तेरे चेरे राम ॥ दुख हरन किरपा करन मोहन कलि कलेसह भंजना ॥ सरनि तेरी रखि लेहु मेरी सरब मै निरंजना ॥ सुनत पेखत संगि सभ कै प्रभ नेरहू ते नेरे ॥ अरदासि नानक सुनि सुआमी रखि लेहु घर के चेरे ॥१॥तू समरथु सदा हम दीन भेखारी राम ॥ माइआ मोहि मगनु कढि लेहु मुरारी राम ॥ लोभि मोहि बिकारि बाधिओ अनिक दोख कमावने ॥ अलिपत बंधन रहत करता कीआ अपना पावने ॥ करि अनुग्रहु पतित पावन बहु जोनि भ्रमते हारी ॥ बिनवंति नानक दासु हरि का प्रभ जीअ प्रान अधारी ॥२॥ तू समरथु वडा मेरी मति थोरी राम ॥ पालहि अकिरतघना पूरन द्रिसटि तेरी राम ॥ अगाधि बोधि अपार करते मोहि नीचु कछू न जाना ॥ रतनु तिआगि संग्रहन कउडी पसू नीचु इआना ॥ तिआगि चलती महा चंचलि दोख करि करि जोरी ॥ नानक सरनि समरथ सुआमी पैज राखहु मोरी ॥३॥जा ते वीछुड़िआ तिनि आपि मिलाइआ राम ॥ साधू संगमे हरि गुण गाइआ राम ॥ गुण गाइ गोविद सदा नीके कलिआण मै परगट भए ॥ सेजा सुहावी संगि प्रभ कै आपणे प्रभ करि लए ॥ छोडि चिंत अचिंत होए बहुड़ि दूखु न पाइआ ॥ नानक दरसनु पेखि जीवे गोविंद गुण निधि गाइआ ॥४॥५॥८॥

अर्थ: हे मेरे मालिक! मेरी बेनती सुन। (हम जीव) करोड़ों पापों से लथ पथ हैं, पर फिर भी तेरे (दर के) दास हैं। हे दुखों के नास करने वाले! हे कृपा करने वाले! हे महान! हे हमारे दुःख क्लेश दूर करने वाले! हे सर्ब-व्यापक! हे निर्लेप प्रभु! मैं तेरी सरन आया हूँ, मेरी लाज रख ले हे। प्रभु! तू हमारे बहुत नजदीक बस्ता है, तूं सब जीवों के अंग-संग रहता है, तूं सब जीवों की अरदास सुनता हैं और सब के किये काम देखता है। हे मेरे स्वामी! नानक की बनती सुन! मैं तेरे घर का गुलाम हूँ, मेरी इज्जत रख ले॥१॥ हे प्रभू! तू सब ताकतों का मालिक है, हम (तेरे दर पर) निमाणे से मंगते हैं। हे मुरारी! मैं माया के मोह में डूबा रहता हूँ, मुझे (मोह में से) निकाल ले। मैं लोभ में, मोह में, विकार में बँधा रहता हूँ। हे प्रभू! हम जीव अनेकों पाप कमाते रहते हैं। (हे भाई!) एक करतार ही निर्लिप रहता है, और बँधनों से आजाद है, हम जीव तो अपने किए कर्मों का फल भुगतते रहते हैं। हे विकारियों को पवित्र करने वाले प्रभू! मेहर कर, अनेकों जूनियों में भटक-भटक के (मेरी आत्मा) थक गई है। (हे भाई!) नानक विनती करता है– नानक उस हरी का उस प्रभू का दास है जो (सब जीवों की) जिंद का प्राणों का आसरा है।२। हे राम! तू बड़ी ताकत वाला है, मेरी मति तो छोटी सी है (तेरे बड़प्पन को समझ नहीं सकती)। हे प्रभू! तेरी निगाह सदा एक सार है तू अकृतघनों ना-शुक्रों को भी पालता रहता है। हे करतार! हे बेअंत प्रभू! तू जीवों की समझ से परे व अथाह है, मैं नीच जीवन वाला (तेरे बारे में) कुछ भी नहीं जान सकता। हे प्रभू! तेरा कीमती नाम छोड़ के मैं कौड़ियां इकट्ठी करता रहता हूँ, मैं पशु-स्वभाव वाला हूँ, नीच हूँ, अंजान हूँ। मैं पाप कर-कर के (उस माया को ही) जोड़ता रहा जो कभी टिक के नहीं बैठती, जो जीवों का साथ छोड़ जाती है। हे नानक! (कह–) हे सब ताकतों के मालिक मेरे स्वामी! मैं तेरी शरण आया हूँ, मेरी लाज रख ले।३। गुणों की संगति में आ के (जिस मनुष्य ने) परमात्मा के सिफत सालाह के गीत गाने आरम्भ कर दिए (उस मनुष्य को) उस परमात्मा ने खुद अपने चरणों में जोड़ लिया जिससे (वह चिरों से) विछुड़ा चला आ रहा था। परमात्मा की सिफत सालाह के गीत सदा गाने की बरकति से आनंदमयी परमात्मा (हृदय में) प्रकट हो जाता है। (जिस मनुष्य के हृदय में प्रभू प्रकट होता है) प्रभू की संगति से उसकी हृदय-सेज आनंद-भरपूर हो जाती है, प्रभू उसको अपना (सेवक) बना लेता है। हे नानक! (कह–) जो मनुष्य गुणों के खजाने परमात्मा की सिफत सालाह के गीत गाते हैं वह (अपने अंदर) परमात्मा का दर्शन करके आत्मिक जीवन वाले बन जाते हैं, वह दुनियावी चिंता-फिक्र त्याग के शांत-चिक्त हो जाते हैं, उनको दोबारा कोई दुख छू नहीं सकता।४।५।८।

Bihaagraa, Fifth Mehl, Chhant: Listen to my prayer, O my Lord and Master. I am filled with millions of sins, but still, I am Your slave. O Destroyer of pain, Bestower of Mercy, Fascinating Lord, Destroyer of sorrow and strife, I have come to Your Sanctuary; please preserve my honor. You are all-pervading, O Immaculate Lord. He hears and beholds all; God is with us, the nearest of the near. O Lord and Master, hear Nanak’s prayer; please save the servants of Your household. ||1|| 

 
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।