ਚੰਡੀਗੜ੍ਹ, 29 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 29 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਦੁਪਹਿਰੇ 12 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਹਾਲੇ ਤੱਕ ਅਧਿਕਾਰਕ ਤੌਰ ਤੇ ਜਾਰੀ ਨਹੀਂ ਕੀਤਾ ਗਿਆ ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ।












