ਪੰਜਾਬ ‘ਚ ਕੜਾਕੇ ਦੀ ਠੰਢ ਦੇ ਚਲਦਿਆਂ ਛੁੱਟੀਆਂ ਵਧਾਉਣ ਦੀ ਮੰਗ ਉੱਠੀ 

ਚੰਡੀਗੜ੍ਹ ਪੰਜਾਬ

ਲੁਧਿਆਣਾ, 30 ਦਸੰਬਰ, ਬੋਲੇ ਪੰਜਾਬ ਬਿਊਰੋ :

ਬੀਤੇ  ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਅਤੇ ਤਾਪਮਾਨ ਵਿੱਚ ਅਚਾਨਕ ਗਿਰਾਵਟ ਕਾਰਨ ਸੂਬੇ ਵਿੱਚ ਬਹੁਤ ਜ਼ਿਆਦਾ ਠੰਢ ਪੈ ਰਹੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਅਤੇ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। 

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਇਕਾਈ, ਲੁਧਿਆਣਾ ਦੀ ਮੀਟਿੰਗ ਸੂਬਾਈ ਮੀਤ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਮਨੋਜ ਕੁਮਾਰ ਨੇ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਸੰਘਣੀ ਧੁੰਦ ਅਤੇ ਤਾਪਮਾਨ ਵਿੱਚ ਅਚਾਨਕ ਗਿਰਾਵਟ ਕਾਰਨ ਸੂਬੇ ਵਿੱਚ ਬਹੁਤ ਜ਼ਿਆਦਾ ਠੰਢ ਪੈ ਰਹੀ ਹੈ। ਇਸ ਨਾਲ ਸਕੂਲੀ ਬੱਚਿਆਂ ਲਈ ਕਾਫ਼ੀ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। 

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਅਤੇ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਦੂਰ-ਦੁਰਾਡੇ ਥਾਵਾਂ ਤੋਂ ਸਕੂਲਾਂ ਨੂੰ ਜਾਣ ਵਾਲੇ ਅਧਿਆਪਕਾਂ ਨੂੰ ਵੀ ਧੁੰਦ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੌਜੂਦ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤੱਕ ਵਧਾਈਆਂ ਜਾਣ ਤਾਂ ਜੋ ਸਕੂਲੀ ਵਿਦਿਆਰਥੀ ਠੰਢ ਤੋਂ ਬਚ ਸਕਣ ਅਤੇ ਠੰਢ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ। 

ਇਸ ਮੌਕੇ ਜ਼ਿਲ੍ਹਾ ਇਕਾਈ ਦੇ ਮੈਂਬਰ ਕੰਵਲਜੀਤ ਕੌਰ, ਜਸਵੀਰ ਕੌਰ, ਸੁਪਰਜੀਤ ਕੌਰ, ਮਨਜੀਤ ਕੌਰ, ਸੁਸ਼ਮਾ ਸ਼ਰਮਾ, ਰੁਪਿੰਦਰ ਸਿੰਘ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੱਡਣ, ਜਗਮੀਤ ਸਿੰਘ, ਸਿਮਰਜੋਤ ਸਿੰਘ ਨੇ ਸਿੱਖਿਆ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਰਦੀਆਂ ਦੀਆਂ ਛੁੱਟੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।