ਚੰਡੀਗੜ੍ਹ, 31 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਵਧਦੀ ਠੰਢ ਅਤੇ ਧੁੰਦ ਕਾਰਨ ਸਾਰੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬੁੱਧਵਾਰ ਨੂੰ ਕੀਤਾ। ਹੁਣ ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ (X) ‘ਤੇ ਪੋਸਟ ਕਰਕੇ ਲਿਖਿਆ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸੂਬੇ ਵਿੱਚ ਲਗਾਤਾਰ ਵੱਧ ਰਹੀ ਧੁੰਦ ਦੇ ਮੱਦੇਨਜ਼ਰ, ਸਕੂਲ 7 ਜਨਵਰੀ ਤੱਕ ਬੰਦ ਕੀਤੇ ਜਾ ਰਹੇ ਹਨ। ਸਕੂਲ 8 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ।












