ਚੰਡੀਗੜ੍ਹ, 1 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1.45 ਲੱਖ ਰੁਪਏ ਬਰਾਮਦ ਕੀਤੇ ਗਏ।
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲਦਾਰ ਜਗਤਾਰ ਸਿੰਘ ਅਤੇ ਸੰਗਰੂਰ ਦੇ ਤਹਿਸੀਲ ਦਫ਼ਤਰ ਵਿੱਚ ਤਾਇਨਾਤ ਕਲਰਕ ਮਾਲਵਿੰਦਰ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਖਰੀਦੀ ਗਈ ਜ਼ਮੀਨ ਨੂੰ ਰਜਿਸਟਰ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਸੀ।












