ਚੰਡੀਗੜ੍ਹ, 3 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਆਮ ਵਾਂਗ ਸਾਫ਼ ਹੈ। ਅੰਦਰੂਨੀ ਇਲਾਕਿਆਂ ਵਿੱਚ ਕੋਈ ਧੁੰਦ ਨਹੀਂ ਹੈ, ਜਦੋਂ ਕਿ ਬਾਹਰ ਹਾਈਵੇਅ ‘ਤੇ ਹਲਕੀ ਧੁੰਦ ਛਾਈ ਹੋਈ ਹੈ। ਅੱਜ ਵੀ ਹਲਕੀ ਧੁੱਪ ਨਿਕਲਣ ਦੀ ਉਮੀਦ ਹੈ।
ਜਿੱਥੇ ਪਿਛਲੇ ਕਈ ਦਿਨਾਂ ਤੋਂ ਸੂਰਜ ਪੂਰੀ ਤਰ੍ਹਾਂ ਨਹੀਂ ਚਮਕਿਆ ਹੈ, ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਢ ਜਾਰੀ ਰਹੇਗੀ। ਹਵਾਵਾਂ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਵੀ ਲਗਾਤਾਰ ਘਟ ਰਿਹਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਬਠਿੰਡਾ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਐਸਏਐਸ ਨਗਰ (ਮੋਹਾਲੀ) ਵਿੱਚ ਸਭ ਤੋਂ ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਲਕੇ 4 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਦਕਿ ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹੇਗਾ।












