CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ‘ਚ

ਚੰਡੀਗੜ੍ਹ ਪੰਜਾਬ

ਲੁਧਿਆਣਾ, 8 ਜਨਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਵਿੱਚ ਹਨ। ਕੇਜਰੀਵਾਲ ਨੇ ਕੱਲ੍ਹ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।

ਉਹ ਅੱਜ ਇਸ ਸਬੰਧੀ ‘ਆਪ’ ਆਗੂਆਂ ਨਾਲ ਮੀਟਿੰਗ ਵੀ ਕਰਨਗੇ। ਇਹ ਆਗੂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਨੇ ਪੱਖੋਵਾਲ ਰੋਡ ‘ਤੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣੀ ਹੈ, ਪਰ ਪ੍ਰਸ਼ਾਸਨ ਨੇ ਅਜੇ ਤੱਕ ਅਜਿਹੇ ਸਮਾਗਮ ਬਾਰੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਲੀਡਰਸ਼ਿਪ ਨਾਲ ਮੀਟਿੰਗ ਵੀ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।