ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ; ਕਿਹਾ- ‘ਕੋਈ ਕੁਤਾਈ ਹੋਈ ਤਾਂ ADGP ਜੇਲ੍ਹਾਂ ਹੋਣਗੇ ਜ਼ਿੰਮੇਵਾਰ’

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ;

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਜੇਲ੍ਹ ਦੇ ਅੰਦਰ ਮਜੀਠੀਆ ਦੀ ਸੁਰੱਖਿਆ ਵਿੱਚ ਕੋਈ ਵੀ ਕੋਤਾਹੀ ਹੁੰਦੀ ਹੈ, ਤਾਂ ਇਸ ਲਈ ADGP (ਜੇਲ੍ਹਾਂ) ਅਤੇ ਜੇਲ੍ਹ ਸੁਪਰਡੈਂਟ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।

ਹਾਈਕੋਰਟ ਨੇ ਅੱਜ ਦੀ ਸੁਣਵਾਈ ਦੌਰਾਨ ਏਡੀਜੀਪੀ ਜੇਲ੍ਹਾਂ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਦੀ ਜਵਾਬਦੇਹੀ ਤੈਅ ਕਰ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਮਜੀਠੀਆ ਦੀ ਜਾਨ ਦੀ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।