ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ, ਬੋਲੇ ਪੰਜਾਬ ਬਿਊਰੋ :
ਕੜਾਕੇ ਦੀ ਠੰਢ ਦੇ ਬਾਵਜੂਦ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਭੀੜ ਉਮੜੀ ਹੋਈ ਹੈ।ਵੱਡੀ ਗਿਣਤੀ ਲੋਕ ਸ਼ਰਧਾ ਪੂਰਵਕ ਮੱਥਾ ਟੇਕ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਤਮਸਤਕ ਹੋਣਗੇ। ਉਹ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣਗੇ। ਫਿਰ ਉਹ ਇੱਕ ਰੈਲੀ ਵਿੱਚ ਸ਼ਾਮਲ ਹੋਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ।












