ਚੰਡੀਗੜ੍ਹ, 16 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦਫ਼ਤਰਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਦਫ਼ਤਰਾਂ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਧਮਕੀ ਗੁਰਦਾਸਪੁਰ ਅਤੇ ਮੁਕਤਸਰ ਦੇ ਡੀਸੀ ਦਫ਼ਤਰਾਂ ਨੂੰ ਦਿੱਤੀ ਗਈ ਅਤੇ ਉਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਪੁਲਿਸ ਖੋਜੀ ਕੁੱਤਿਆਂ ਦੀ ਮਦਦ ਨਾਲ ਕਿਸੇ ਵੀ ਸੰਭਾਵੀ ਬੰਬ ਦੀ ਭਾਲ ਕਰ ਰਹੀ ਹੈ। ਫਿਲਹਾਲ ਅਧਿਕਾਰੀਆਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ।
ਪੁਲਿਸ ਜਾਂਚ ਤੋਂ ਬਾਅਦ ਇਸ ਬਾਰੇ ਰਸਮੀ ਤੌਰ ‘ਤੇ ਕੁਝ ਕਹੇਗੀ। ਪੁਲਿਸ ਅਨੁਸਾਰ, ਇਹ ਮੇਲ ਸਵੇਰੇ ਲਗਭਗ 9:30 ਵਜੇ ਪਤਾ ਲੱਗੀ।












