ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ

ਚੰਡੀਗੜ੍ਹ ਪੰਜਾਬ

ਜਲੰਧਰ, 16 ਜਨਵਰੀ, ਬੋਲੇ ਪੰਜਾਬ ਬਿਊਰੋ :

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਉਡਾਣ ਨਹੀਂ ਭਰ ਸਕੀ। ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਐਨਆਈਟੀ ਜਲੰਧਰ ਵਿਖੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਾ ਸੀ।

ਜਿਕਰਯੋਗ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਠੰਢ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸੀਜ਼ਨ ਵਿੱਚ ਦੂਜੀ ਵਾਰ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਜ਼ੀਰੋ ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।