ਚੰਡੀਗੜ੍ਹ, 17 ਜਨਵਰੀ, ਬੋਲੇ ਪੰਜਾਬ ਬਿਊਰੋ :
ਅੱਜ ਸ਼ਨੀਵਾਰ ਸਵੇਰੇ ਪੰਜਾਬ ‘ਚ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਰਿਹ ਹਾਦਸਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰਥੜੀ ਨੇੜੇ ਮੁੱਖ ਸੜਕ ‘ਤੇ ਇੱਕ ਫਾਰਚੂਨਰ ਗੱਡੀ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਬਠਿੰਡਾ ਤੋਂ ਡੱਬਵਾਲੀ ਜਾ ਰਹੀ ਸੀ।












