ਪੰਜਾਬ ‘ਚ ਚੋਣਾਂ ਦਾ ਫਿਰ ਤੋਂ ਬਿਗੁਲ ਵੱਜਿਆ

ਪੰਜਾਬ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ Sarpanch and Panchਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਚੰਡੀਗੜ੍ਹ, 17 ਜਨਵਰੀ ,ਬੋਲੇ ਪੰਜਾਬ ਬਿਊਰੋ;

ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:

ਜ਼ਿਲ੍ਹਾ ਗੁਰਦਾਸਪੁਰ:-

1) ਕਲਾਨੌਰ ਮੋਜੋਵਾਲ

2) ਕਲਾਨੌਰ ਪੁਰਾਣੀ

3) ਕਲਾਨੌਰ ਪੀ.ਏ.ਪੀ

4 ਕਲਾਨੌਰ ਚੱਕਰੀ

5) ਕਲਾਨੌਰ ਢੱਕੀ ਅਤੇ

6) ਕਲਾਨੌਰ ਜ਼ੈਲਦਾਰਾ

ਜ਼ਿਲ੍ਹਾ ਤਰਨਤਾਰਨ:-

1)ਕਾਜ਼ੀ ਕੋਟ (70) (ਨਾਲਾਗੜ੍ਹ-69)

2)ਕੱਕਾ ਕੰਡਿਆਲਾ (63)

3) ਪੰਡੋਰੀ ਗੋਲਾ (79)

4) ਮਾੜੀ ਕੰਬੋਕੇ (68)

ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ (19.1.2026 )ਤੱਕ ਲਾਗੂ ਰਹੇਗਾ ।

ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।