ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੇ ਗੈਂਗਸਟਰਾਂ ਵਿਰੁੱਧ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਇਸਦਾ ਐਲਾਨ ਕਰਦਿਆਂ ਕਿਹਾ ਕਿ ਅੱਜ (20 ਜਨਵਰੀ) 2,000 ਪੁਲਿਸ ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ। ਡੀਜੀਪੀ ਨੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ, 93946-93946 ਵੀ ਜਾਰੀ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਇਹ ਆਖਰੀ ਮੌਕਾ ਹੈ। ਪੰਜਾਬ ਪੁਲਿਸ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ। ਗੈਂਗਸਟਰਾਂ ਵਿਦੇਸ਼ਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਨਾ ਸਮਝਣ।












