26 ਜਨਵਰੀ ਨੂੰ ਸਿੱਖਿਆ ਮੰਤਰੀ ਦਾ ਪਟਿਆਲਾ ਵਿਖੇ ਕੀਤਾ ਜਾਵੇਗਾ ਕਾਲੀਆਂ ਝੰਡੀਆਂ ਨਾਲ ਸਵਾਗਤ

ਪੰਜਾਬ

ਪਟਿਆਲਾ 20 ਜਨਵਰੀ ,ਬੋਲੇ ਪੰਜਾਬ ਬਿਊਰੋ;

ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ,ਪਟਿਆਲਾ ਦੀ ਇਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਕੀਤੀ ਗਈ । ਜਿਸ ਵਿੱਚ ਕਮੇਟੀ ਮੈਂਬਰਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਸਾਢੇ ਤਿੰਨ ਸਾਲ ਬਾਅਦ ਵੀ ਅਧੂਰਾ ਰਿਹਾ । ਜਿਸ ਨੂੰ ਯਾਦ ਦਿਵਾਉਣ ਲਈ ਪਟਿਆਲਾ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 26 ਜਨਵਰੀ ਨੂੰ ਪਟਿਆਲਾ ਵਿਖੇ ਸਿੱਖਿਆ ਮੰਤਰੀ ਦਾ ਓਹਨਾ ਵਲੋਂ ਕੀਤਾ ਵਾਅਦਾ ਯਾਦ ਕਰਵਾਉਣ ਲਈ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ ।
ਇਸ ਤੋਂ ਇਲਾਵਾ ” ਹਾਥੀ ਦੇ ਦੰਦ ਖਾਣ ਵਾਲੇ ਹੋਰ ਅਤੇ ਦਿਖਾਉਣ ਵਾਲੇ ਹੋਰ” ਕਹਾਵਤ ਨੂੰ ਸੱਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀ ਪ੍ਰਚਾਰਿਆ ਜਾ ਰਿਹਾ ਹੈ ਕਿ ” ਅਸੀਂ ਪੰਜਾਬ ਦੇ ਲੋਕਾਂ ਦੇ ਲਈ ਕੇਸ ਲੜੇ” ਦੇ ਉਲਟ ਚਲਦਿਆਂ 25 ਫਰਵਰੀ 2025 ਨੂੰ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਆਏ ਹਾਈ ਕੋਰਟ ਦੇ ਡਬਲ ਬੈਂਚ ਦੇ ਆਏ ਰੈਫਰੈਂਸ ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੇ ਖਿਲਾਫ ਸੁਪਰੀਮ ਕੋਰਟ ਵਲ ਰੁਖ਼ ਕੀਤਾ ਗਿਆ ਹੈ ਅਤੇ ਨਾਲ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਨਹੀਂ ਬਣਾਈ ਗਈ । ਜੋ ਕਿ ਬਹੁਤ ਹੀ ਮੜ੍ਹੀ ਗੱਲ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪਟਿਆਲਾ ਦੇ ਜਿਲਾ ਕਨਵੀਨਰ ਸ.ਸੁਖਵਿੰਦਰ ਸਿੰਘ ਸੈਣੀ , ਸੂਬਾ ਕਮੇਟੀ ਮੈਂਬਰ ਬਲਜੀਤ ਸਿੰਘ , ਰਣਜੀਤ ਸਿੰਘ, ਸੀਮਾ ਰਾਣੀ ਅਤੇ ਜਿਲਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਅਮਨਦੀਪ ਕੌਰ ਵਾਲੀਆ , ਤੇਜਿੰਦਰ ਸਿੰਘ , ਅਰਵਿੰਦ ਸਿੰਗਲਾ, ਰੂਚੀ ਗਰਗ, ਰਵਿੰਦਰ ਸਿੰਘ ਸੈਣੀ, ਰਾਕੇਸ਼ ਕੁਮਾਰ, ਮਨਪ੍ਰੀਤ ਸਿੰਘ, ਰਣਦੀਪ ਸਿੰਘ ਰਾਣਾ ਨੀਰਜ ਸਿੰਘ , ਦਵਿੰਦਰ ਸਿੰਘ, ਕਮਲਜੀਤ ਸਿੰਘ , ਸੁਖਬੀਰ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।
ਉਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਨੂੰ ਵੱਖਰੇ ਵੱਖਰੇ ਪਲੇਟਫਾਰਮਾਂ ਤੇ ਘੇਰਣਾ ਪੈਣਾ। ਜਿਸ ਦੀ ਲੜੀ ਤਹਿਤ ਸਿੱਖਿਆ ਮੰਤਰੀ ਦਾ ਪਟਿਆਲਾ ਵਿਖੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਦਿਆਂ ਉਹਨਾਂ ਨੂੰ ਓਹਨਾ ਵਲੋਂ ਕੀਤਾ ਗਿਆ 15 ਸਤੰਬਰ 2022 ਦਾ ਵਾਅਦਾ ਯਾਦ ਕਰਵਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।