25ਜਨਵਰੀ ਤੱਕ ਲਗਾਇਆ ਵਣ ਮੰਡਲ ਦਫਤਰ ਮੋਰਚਾ
ਪਟਿਆਲਾ 20 ਜਨਵਰੀ ,ਬੋਲੇ ਪੰਜਾਬ ਬਿਊਰੋ;
ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਜ਼ਿਲਾ ਪਟਿਆਲਾ ਦੇ ਵਰਕਰਾ ਵੱਲੋਂ ਵਣ ਮੰਡਲ ਅਫਸਰ ਪਟਿਆਲਾ ਦੇ ਦਫਤਰ ਅੱਗੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਜਨਰਲ ਸਕੱਤਰ ਜਗਤਾਰ ਸਿੰਘ ਸਾਹਪੁਰ, ਜੋਗਾ ਸਿੰਘ ਵਜੀਦਪੁਰ, ਅਮਰਜੀਤ ਸਿੰਘ ਲਾਛੜੂ ਕਲਾ ਅਤੇ ਨਰੇਸ਼ ਕੁਮਾਰ ਬੋਸ਼ਰ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਤੇ ਉਹਨਾਂ ਵਣ ਮੰਡਲ ਅਫਸਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਣ ਕਾਮਿਆ ਦੀਆਂ ਰਹਿੰਦਿਆ ਤਨਖਾਹਾਂ ਦਾ ਮਸਲਾ ਹੱਲ ਨਾ ਕੀਤਾ ਅਤੇ ਰਹਿੰਦਿਆ ਤਨਖਾਹਾਂ ਜਾਰੀ ਨਾ ਕੀਤੀਆਂ ਤੇ ਕੱਚੇ ਕਾਮਿਆਂ ਦੇ ਸੀਨੀਅਰਤਾ ਸੂਚੀ ਨਾ ਬਣਾਈ ਅਤੇ ਹੋਰ ਮੰਗਾਂ ਦਾ ਹੱਲ ਨਾ ਕੀਤਾ ਜ਼ਿਲ੍ਹਾ ਪੱਧਰੀ ਧਰਨਾ ਅੱਜ ਤੋਂ ਲੈ ਕੇ ਮੰਗਾਂ ਦੇ ਹੱਲ ਤੱਕ ਵਣ ਮੰਡਲ ਦਫਤਰ ਅੱਗੇ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਇਸ ਤੋਂ ਇਲਾਵਾ ਅੱਜ ਰੋਸ ਮਾਰਚ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜਿਹੜੇ ਕਾਮੇ 2006 ਤੱਕ 10 ਸਾਲ ਦੀ ਸੇਵਾ ਪੂਰੇ ਕਰਦੇ ਸਨ ਉਹਨਾਂ 14 ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਨਪੜ ਵਰਕਰਾਂ ਨੂੰ ਪੱਕਿਆ ਕੀਤਾ ਜਾਵੇ।
16/5/2023 ਦੀ ਪੋਲਸੀ ਅਨੁਸਾਰ 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਕਾਮਿਆਂ ਨੂੰ ਤੇ10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਿਆ ਕੀਤਾ ਜਾਵੇ। ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਜਿਨਾਂ ਕਾਮਿਆਂ ਨੂੰ 30 ਜੁਲਾਈ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ ਉਹਨਾਂ ਵਰਕਰਾਂ ਨੂੰ ਮਾਨਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ ਤਨਖਾਹਾਂ ਜਾਰੀ ਕੀਤੀਆਂ ਜਾਣ ਮਾਨਯੋਗ ਹਾਈਕੋਰਟ ਦੇ ਫੈਸਲੇ ਅਨੁਸਾਰ ਵਰਕਰਾਂ ਦਾ ਬਣਦਾ ਬਕਾਇਆ ਸਮੂਹ ਖਜ਼ਾਨਾ ਦਫਤਰਾਂ ਵੱਲੋਂ ਵਰਕਰਾਂ ਦੇ ਖਾਤੇ ਪਾਇਆ ਜਾਵੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਤਰੀ ਜਥੇਬੰਦੀਆਂ ਦੇ ਆਗੂਆਂ ਜਨਤਕ ਜਥੇਬੰਦੀਆਂ ਦੇ ਸਾਂਝਾ ਮੋਰਚਾ ਦੇ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਆਗੂ ਜਸਵੀਰ ਸਿੰਘ ਖੋਖਰ ਤੇ ਲਖਵਿੰਦਰ ਸਿੰਘ ਖਾਨਪੁਰ ਧਰਮਪਾਲ ਲੌਟ ਦੀਪਕ ਕੁਮਾਰ ਰਜਿੰਦਰ ਸਿੰਘ ਧਾਲੀਵਾਲ ਦਿਹਾਤੀ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ ਨਿਆਲ ਅਤੇ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਹਲਾਦ ਸਿੰਘ ਨਿਆਲ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਵਿਭਾਗੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕੇ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਪੂਰਿਆਂ ਨਾ ਕੀਤੀਆ ਗਈਆ ਅਤੇ ਕੱਚੇ ਕਾਮੇ ਪੱਕੇ ਨਾ ਕੀਤੇ ਤਾਂ ਇਹ ਸੰਘਰਸ਼ ਭਰਾਤਰੀ ਜਥੇਬੰਦੀ ਆਪਣੇ ਹੱਥ ਲੈ ਕੇ ਤੇ ਸੰਘਰਸ਼ ਹੋਰ ਤੇਜ ਕਰਨਗੀਆਂ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਹਨਾਂ ਇਹ ਵੀ ਚੇਤਾਵਨੀ ਦਿੱਤੀ ਕਿ ਇਹਨਾਂ ਮੰਗਾਂ ਦੇ ਹੱਲ ਲਈ 14 ਫਰਵਰੀ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਰੋਸ ਰੈਲੀ ਕਰਨ ਤੋਂ ਬਾਅਦ ਝੰਡਾ ਮਾਰਚ ਕੀਤਾ ਜਾਵੇਗਾ।
ਅੱਜ ਦੇ ਧਰਨੇ ਵਿੱਚ ਹੋਰਨਾ ਤੋ ਇਲਾਵਾ ਭਿੰਦਰ ਸਿੰਘ ਘੱਗਾ, ਕਾਕਾ ਪਟਿਆਲਾ, ਹਰਜੀਤ ਸਿੰਘ ਨਾਭਾ, ਮਹੇਸ ਕੁਮਾਰ ਸਮਾਣਾ, ਜਸਪਾਲ ਕੌਰ, ਅਮਰਜੀਤ ਕੌਰ,ਜਸਵੀਰ ਕੌਰ, ਕੁਲਦੀਪ ਕੌਰ ਨਾਜਮਾ ਬੇਗਮ ਸਰਹਿੰਦ ਅਦਿ ਹਾਜਰ ਸਨ












