ਪੁਰਾਣੇ – ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਲੁਧਿਆਣਾ ਵਲੋਂ 15 ਫ਼ਰਵਰੀ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ

ਪੰਜਾਬ

ਲੁਧਿਆਣਾ 21,ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);

ਪੰਜਾਬ ਦੀਆਂ ਵੱਖ ਵੱਖ ਸੰਘਰਸ਼ੀ ਜੱਥੇਬੰਦੀਆਂ ਵੱਲੋਂ ਵਿੱਤੀ ਮੰਗਾਂ ਨੂੰ ਲੈ ਕੇ ਪੁਰਾਣੇ ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੇ ਬੈਨਰ ਹੇਠ 15 ਫ਼ਰਵਰੀ ਨੂੰ ਸੰਗਰੂਰ ਵਿਖੇ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ ।ਇਸ ਦੀ ਤਿਆਰੀ ਸਬੰਧੀ ਰੁਪਿੰਦਰ ਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਮਨਪ੍ਰੀਤ ਸਿੰਘ, ਅਕਸ਼ੈ ਗੋਇਲ,ਵਿਕਾਸ ਸਮਰਾਲਾ, ਪੂਰਨ ਸਿੰਘ, ਤਿਰਿਸ਼ਨਪ੍ਰੀਤ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਜਗਦੀਪ ਸਿੰਘ, ਰਜਿੰਦਰ ਜੰਡਿਆਲੀ ਸ਼ਾਮਲ ਸਨ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ, ਏ.ਸੀ.ਪੀ. ਤੇ ਪੈਂਡਿੰਗ 16% ਡੀਏ ਆਦਿ ਲਾਗੂ ਕਰਵਾਉਣ ਲਈ ਸੰਗਰੂਰ ਸ਼ਹਿਰ ਵਿੱਚ 15ਫ਼ਰਵਰੀ ਨੂੰ ਰੈਲੀ ਕੀਤੀ ਜਾਵੇਗੀ ।ਉਹਨਾਂ ਅੱਗੇ ਕਿਹਾ ਕਿ
17-07-2020 ਜਾਂ ਇਸ ਤੋਂ ਬਾਅਦ ਹੋਈਆਂ ਭਰਤੀਆਂ ‘ਤੇ ਲਾਗੂ ਮੁਲਾਜ਼ਮ ਵਿਰੋਧੀ ਨਵੇਂ ਸਕੇਲਾਂ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਅਤੇ ਨਵੇਂ ਮੁਲਾਜ਼ਮਾਂ ਲਈ ਪੰਜਾਬ ਪੇ ਸਕੇਲ ਲਾਗੂ ਕਰਵਾਉਣਾ, ਪੰਜਾਬ ਪੇ ਸਕੇਲਾਂ ਅਦਾਲਤੀ ਫੈਸਲਿਆਂ ਨੂੰ ਲਾਗੂ ਕਰਨ ਦੌਰਾਨ ਛੇਵੇਂ ਪੰਜਾਬ ਪੇਅ ਕਮਿਸ਼ਨ ਸਮੇਤ 15% ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਹਰ ਕਿਸਮ ਦੀ ਗੈਰ ਵਾਜਿਬ ਤੇ ਜਬਰੀ ਤਨਖ਼ਾਹ ਰਿਕਵਰੀ ਅਤੇ ਤਨਖ਼ਾਹ ਕਟੌਤੀ ‘ਤੇ ਰੋਕ ਲਗਾਈ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਮਿਤੀ 18-11-2022 ਨੂੰ ਜਾਰੀ ਪੁਰਾਣੀ ਪੈਨਸ਼ਨ ਪ੍ਰਣਾਲੀ ਦੇ ਨੋਟੀਫਿਕੇਸ਼ਨ ਦਾ ਸਾਲ 1972 ਦੇ ਨਿਯਮਾਂ ਅਨੁਸਾਰ ਸਟੈਂਡਰਡ ਆਪਰੇਟਿਵ ਪ੍ਰੋਸੀਜ਼ਰ (SOP) ਜਾਰੀ ਕਰਵਾਕੇ ਜੀ.ਪੀ.ਐੱਫ. ਖਾਤੇ ਖੁਲਵਾਏ ਜਾਣ, ਕੱਟੇ ਗਏ 37 ਭੱਤਿਆਂ ਦੀ ਬਹਾਲੀ ਸਮੇਤ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਰਵਿਊ ਕਰਨ ਦੇ ਨਾਂ ਹੇਠ ਮੁਲਾਜਮਾਂ ਦੇ ਕੱਟੇ ਗਏ ਸਾਰੇ ਭੱਤੇ ਤੇ ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ ਅਤੇ ਡੀ.ਏ. ਦੀਆਂ ਪੈਂਡਿੰਗ 16% ਬਕਾਇਆ ਕਿਸਤਾਂ ਜਾਰੀ ਕਰਵਾਉਣਾ ਆਦਿ ਮੰਗਾਂ ਸਬੰਧੀ ਸੰਘਰਸ਼ ਨੂੰ ਤੇਜ਼ ਕਰਨ ਲਈ ਅਤੇ ਰੈਲੀ ਵਿੱਚ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਵੱਖ-ਵੱਖ ਵਿਭਾਗਾਂ, ਦਫ਼ਤਰਾਂ ਅਤੇ ਸਕੂਲਾਂ ਵਿੱਚ ਟੀਮਾਂ ਬਣਾ ਕੇ ਜਾਗਰੂਕ ਕੀਤਾ ਜਾਵੇਗਾ ।ਇਸ ਰੈਲੀ ਵਿੱਚ ਲੁਧਿਆਣਾ ਤੋਂ ਵੱਡੀ ਗਿਣਤੀ ਮੁਲਾਜ਼ਮ ਸਾਮਲ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।