ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਹੋਇਆ ਜਾਰੀ
ਫ਼ਤਹਿਗੜ੍ਹ ਸਾਹਿਬ,21 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ );
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਆਊਟਸੋਰਸਿੰਗ ਜਲ ਸਪਲਾਈ ਵਰਕਰ ਯੂਨੀਅਨ ਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 21 ਜਨਵਰੀ 2026 ਨੂੰ ਜੋ ਸੰਗਰੂਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਜਲ ਸਪਲਾਈ ਵਿਭਾਗ ਦੇ ਹਜਾਰਾਂ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਪੱਕੇ ਕਰਨ , ਤਨਖਾਹਾਂ ਵਿੱਚ ਵਾਧਾ ਕਰਨ, ਜਲ ਸਪਲਾਈ ਸਕੀਮਾਂ ਦੀ ਪੰਚਾਇਤੀਕਰਨ ਦੀ ਨੀਤੀ ਰੱਦ ਕਰਨ , ਬਰਾਬਰ ਕੰਮ ਬਰਾਬਰ ਤਨਖਾਹ ਦਾ ਨਿਯਮ ਲਾਗੂ ਕਰਨ, ਰੁਜ਼ਗਾਰ ਨੂੰ ਖਤਮ ਕਰਨ ਵਾਲੀ ਤਕਨੀਕ ਨੂੰ ਬੰਦ ਕਰਨ,ਆਦਿ ਮੰਗਾਂ ਸਬੰਧੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਾ ਸੀ , ਜਿਸ ਦੇ ਦਵਾ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗੂਆਂ ਨਾਲ ਗੱਲਬਾਤ ਕਰਦਿਆਂ ,ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਥੇਬੰਦੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਬਣਾਈ ਸਬ ਕਮੇਟੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਗਿਆ, ਜਿਸ ਤੇ ਜਥੇਬੰਦੀ ਦੇ ਆਗੂਆਂ ਵੱਲੋਂ ਆਨਲਾਈਨ ਮੀਟਿੰਗ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਉਨਾ ਦੱਸਿਆ ਕਿ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ, ਉਪਰੰਤ ਸੂਬਾ ਕਮੇਟੀ ਦੀ ਮੀਟਿੰਗ ਬੁਲਾ ਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਇਹਨਾਂ ਆਗੂਆਂ ਵੱਲੋਂ ਵਿਭਾਗ ਵਿੱਚ ਕੰਮ ਕਰਦੀਆਂ ਰੈਗੂਲਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਹਮਾਇਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।












