ਰਾਜਪੁਰਾ, 22 ਜਨਵਰੀ, ਬੋਲੇ ਪੰਜਾਬ ਬਿਊਰੋ :
ਰਾਜਪੁਰਾ-ਅੰਬਾਲਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਚਮਾਰੂ ਵਿਖੇ ਸਥਿਤ ਕੰਪਨੀ ਦੇ ਗੋਦਾਮ ਨੇੜੇ ਹੋਏ ਸੜਕ ਹਾਦਸੇ ਵਿੱਚ ਐਮਾਜ਼ਾਨ ਕੰਪਨੀ ਦੀ ਇੱਕ ਕਰਮਚਾਰੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਸੈਂਕੜੇ ਵਰਕਰਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਜਾਮ ਲਗਾ ਦਿੱਤਾ, ਕੰਪਨੀ ਵਿਰੁੱਧ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਦਿੱਲੀ-ਅੰਮ੍ਰਿਤਸਰ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਗੜ੍ਹਸ਼ੰਕਰ ਦੇ ਪਿੰਡ ਗੋਲੀਓਂ ਦੀ ਰਹਿਣ ਵਾਲੀ ਨੇਹਾ ਕੰਮ ‘ਤੇ ਜਾ ਰਹੀ ਸੀ ਕਿ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਲੜਕੀਆਂ ਜੋ ਕਿ ਪਿੰਡ ਭੱਪਲ ਅਤੇ ਜਨਸੂਈ ਦੀਆਂ ਰਹਿਣ ਵਾਲੀਆਂ ਹਨ, ਗੰਭੀਰ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ।












