ਚੰਡੀਗੜ੍ਹ, 23 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਕਾਰਨ ਪੈ ਰਹੇ ਮੀਂਹ ਕਾਰਨ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਅੱਜ ਸ਼ੁੱਕਰਵਾਰ ਸਵੇਰ ਤੱਕ ਤੇਜ਼ ਹਵਾਵਾਂ ਦੇ ਨਾਲ ਬੂੰਦਾਬਾਂਦੀ ਕਾਰਨ ਠੰਢ ਵਧ ਗਈ ਹੈ। ਤੇਜ਼ ਹਵਾਵਾਂ ਨਾਲ ਪੈ ਰਹੇ ਮੀਂਹ ਕਾਰਨ ਪੰਜਾਬ ‘ਚ ਕਈ ਥਾਈਂ ਬਿਜਲੀ ਚਲੀ ਗਈ ਹੈ।ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ‘ਚ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਗੜੇਮਾਰੀ ਹੋਈ, ਜਿਸ ਤੋਂ ਬਾਅਦ ਤੇਜ਼ ਹਵਾਵਾਂ ਚੱਲ ਰਹੀਆਂ ਹਨ।ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ।
ਮੌਸਮ ਵਿਭਾਗ ਅਨੁਸਾਰ, ਅੱਜ ਸ਼ੁੱਕਰਵਾਰ 23 ਜਨਵਰੀ ਨੂੰ ਪੂਰਾ ਦਿਨ ਮੌਸਮ ਖਰਾਬ ਰਹੇਗਾ। ਦਿਨ ਭਰ ਰੁਕ-ਰੁਕ ਕੇ ਮੀਂਹ ਪਵੇਗਾ। ਪੱਛਮੀ ਗੜਬੜੀ ਕਾਰਨ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਅਗਲੇ 2 ਦਿਨਾਂ ਲਈ ਮੀਂਹ, ਗਰਜ ਅਤੇ ਗੜੇਮਾਰੀ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।












