ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਘਟਨਾ ਵਾਪਰੀ ਹੈ।ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਇੱਕ ਰੇਲਵੇ ਲਾਈਨ ‘ਤੇ ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ।
ਇਹ ਸ਼ਕਤੀਸ਼ਾਲੀ ਧਮਾਕਾ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਬੀਤੀ ਦੇਰ ਰਾਤ ਇੱਕ ਰੇਲਵੇ ਲਾਈਨ ‘ਤੇ ਹੋਇਆ।ਜਾਣਕਾਰੀ ਮਿਲੀ ਹੈ ਕਿ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ ਅਤੇ ਉਸਦਾ ਚਾਲਕ ਜ਼ਖਮੀ ਹੋ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਧਮਾਕਾ ਬਹੁਤ ਖਤਰਨਾਕ ਸੀ।ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।












