ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਭਲਕੇ SYL ਮੁੱਦੇ ‘ਤੇ ਕਰਨਗੇ ਚਰਚਾ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਅਤੇ ਹਰਿਆਣਾ ਭਲਕੇ ਮੰਗਲਵਾਰ 27 ਜਨਵਰੀ ਨੂੰ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ SYL ਮੁੱਦੇ ‘ਤੇ ਮਿਲਣ ਵਾਲੇ ਹਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਪੰਜਾਬ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਇੱਕ ਮੀਟਿੰਗ ਬੁਲਾਈ ਹੈ। ਸੀਨੀਅਰ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ, ਅਤੇ SYL ਨਾਲ ਸਬੰਧਤ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ।

SYL ਨਹਿਰ ਵਿਵਾਦ ਨੂੰ ਹੱਲ ਕਰਨ ਲਈ ਪਿਛਲੀਆਂ ਮੀਟਿੰਗਾਂ ਜੁਲਾਈ, ਅਗਸਤ ਅਤੇ ਨਵੰਬਰ 2025 ਵਿੱਚ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਪ੍ਰਧਾਨਗੀ ਹੇਠ ਹੋਈਆਂ ਸਨ। ਇਨ੍ਹਾਂ ਦੋਵਾਂ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ, ਜਿਸ ਨਾਲ ਇਸ ਸਾਲ SYL ਸੰਬੰਧੀ ਇਹ ਪਹਿਲੀ ਮੀਟਿੰਗ ਰੱਖੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।