ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ।ਈਡੀ ਨੇ ਇਹ ਛਾਪਾ ਸਾਬਕਾ ਮੰਤਰੀ ਇੱਕ ਵੱਡੇ ਕਾਂਗਰਸੀ ਆਗੂ ਦੇ ਘਰ ਮਾਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ‘ਤੇ ਛਾਪਾ ਮਾਰਿਆ ਹੈ।
ਇਸ ਛਾਪੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।












