ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ ਇੱਕ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਜਦੋਂ ਗੋਲੀਆਂ ਚਲਾਈਆਂ ਤਾਂ ਸਟੋਰ ਮਾਲਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ।ਇਹ ਵਾਰਦਾਤ ਅੱਜ ਬੁੱਧਵਾਰ ਸਵੇਰੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਵਾਪਰੀ।
ਰਿਪੋਰਟਾਂ ਅਨੁਸਾਰ, ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ੍ਹ ਰਹੇ ਸਨ ਜਦੋਂ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।
ਰਣਬੀਰ ਸਿੰਘ ਬੇਦੀ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।












