ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ;

ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੀ ਮਾਤਾ ਹੁਣ ਇਸ ਦੁਨੀਆਂ ‘ਤੇ ਨਹੀਂ ਰਹੇ। 87 ਸਾਲ ਦੀ ਉਮਰ ‘ਚ ਮਾਤਾ ਸਤਵੰਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਪਿਛਲੇ ਸਾਲ 22 ਅਗਸਤ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਭੱਲਾ ਦਾ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਕਾਰਨ ਦਿਹਾਂਤ ਹੋਇਆ ਸੀ। ਉਨ੍ਹਾਂ ਨੇ ‘ਛਣਕਾਟਾ’ ਤੇ ‘ਚਾਚਾ ਚਤਰਾ’ ਦੇ ਨਾਂਅ ਨਾਲ ਪ੍ਰਸਿੱਧੀ ਖੱਟੀ। ਉਨ੍ਹਾਂ ਕਈ ਪੰਜਾਬੀ ਫ਼ਿਲਮਾਂ ‘ਚ ਰੋਲ ਨਿਭਾਏ ਸਨ। ਇਸ ਤੋਂ ਇਲਾਵਾ ਜਸਵਿੰਦਰ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਬਤੌਰ ਲੈਕਚਰਾਰ ਵੀ ਸੇਵਾਵਾਂ ਨਿਭਾਈਆਂ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।