ਵਿਧਾਇਕ ਕੁਲਵੰਤ ਸਿੰਘ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਣੇ -ਜਲ ਘਰ- ਕੀਤਾ ਲੋਕਾਂ ਨੂੰ ਸਮਰਪਿਤ

ਪੰਜਾਬ

ਪਾਣੀ ਦੀ ਨਜਾਇਜ਼ ਵਰਤੋ ਨੂੰ ਲੈ ਕੇ ਲੋਕੀ ਹੋ ਚੁੱਕੇ ਹਨ ਪਹਿਲਾਂ ਦੇ ਮੁਕਾਬਲਤਨ ਵਧੇਰੇ ਜਾਗਰੂਕ : ਕੁਲਵੰਤ ਸਿੰਘ

ਮੋਹਾਲੀ 29 ਜਨਵਰੀ ,ਬੋਲੇ ਪੰਜਾਬ ਬਿਊਰੋ :
ਅੱਜ ‘ਜਲ ਅਰਪਣ ਦਿਵਸ’ ਦੇ ਸ਼ੁਭ ਦਿਹਾੜੇ ‘ਤੇ ਪਿੰਡ ਤੜੌਲੀ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ‘ਜਲ ਘਰ’ ਦਾ ਇਲਾਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ ਅਤੇ ਇਸ ਨੂੰ ਪਿੰਡ ਵਾਸੀਆਂ ਦੇ ਨਾਮ ਸਮਰਪਿਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਕੀਮ ‘ਜਲ ਜੀਵਨ ਮਿਸ਼ਨ’ ਅਤੇ ‘15ਵੇਂ ਵਿੱਤ ਕਮਿਸ਼ਨ’ ਅਧੀਨ ਮੁਕੰਮਲ ਕੀਤੀ ਗਈ ਹੈ। ਇਸ ਪ੍ਰੋਜੈਕਟ ਦੇ ਤਹਿਤ ਪਿੰਡ ਵਿੱਚ 650 ਫੁੱਟ ਡੂੰਘਾ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ ਅਤੇ ਪਾਣੀ ਦੇ ਭੰਡਾਰਨ ਲਈ 26.65 ਲੱਖ ਰੁਪਏ ਦੀ ਲਾਗਤ ਨਾਲ 25,000 ਲੀਟਰ ਸਮਰੱਥਾ ਵਾਲੀ ਉੱਚੀ ਟੈਂਕੀ ਦਾ ਨਿਰਮਾਣ ਕੀਤਾ ਗਿਆ ਹੈ। ਪਿੰਡ ਦੇ ਹਰ ਹਿੱਸੇ ਵਿੱਚ ਪਾਣੀ ਦੀ ਸਚਾਰੂ ਸਪਲਾਈ ਯਕੀਨੀ ਬਣਾਉਣ ਲਈ ਲਗਭਗ 2 ਕਿਲੋਮੀਟਰ ਨਵੀਂ ਪਾਈਪ ਲਾਈਨ ਵੀ ਵਿਛਾਈ ਗਈ ਹੈ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪਿੰਡ ਦੀ ਗ੍ਰਾਮ ਪੰਚਾਇਤ ਦੀ ਹੋਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਣੀ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਪਾਣੀ ਦੇ ਸਰੋਤਾਂ ਦੀ ਨਜਾਇਜ਼ ਵਰਤੋ ਨਹੀਂ ਕਰਨੀ ਚਾਹੀਦੀ ਅਤੇ ਸਭਨਾਂ ਨੂੰ ਜ਼ਰੂਰਤ ਅਨੁਸਾਰ ਹੀ ਪਾਣੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਕੰਮ ਪੂਰਾ ਹੋਣ ਤੋਂ ਬਾਅਦ ਜ਼ਰੂਰਤ ਖਤਮ ਹੋਣ ਤੋਂ ਬਾਅਦ ਟੂਟੀ ਸਮੇਂ ਸਿਰ ਬੰਦ ਕਰ ਦਿੱਤੀ ਜਾਵੇਗੀ ਤਾਂ ਉਸ ਤੋਂ ਪਾਣੀ ਨਹੀਂ ਆਵੇਗਾ ਤੇ ਪਾਣੀ ਦੀ ਵੇਸਟੇਜ ਨਹੀਂ ਹੋਵੇਗੀ ਪ੍ਰੰਤੂ ਜੇ ਇਸੇ ਤਰ੍ਹਾਂ ਹੀ ਇੱਕ ਦੇ ਨਾਲ 5000 ਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕੀ ਖੁੱਲੀਆਂ ਛੱਡ ਦੇਣਗੇ ਤਾਂ ਵੱਡੀ ਗਿਣਤੀ ਵਿੱਚ ਪਾਣੀ ਦੀ ਵੇਸਟੇਜ ਹੋਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਣੀ ਨਿਰਵਿਘਨ ਸਾਫ ਸੁਥਰਾ ਲੋਕਾਂ ਨੂੰ ਉਪਲਬਧ ਹੋਵੇ ਇਸ ਦੇ ਲਈ ਡੂੰਘਾ ਟਿਊਬਵੈੱਲ ਲਗਾਇਆ ਗਿਆ ਹੈ। ਅਤੇ ਪ੍ਰੰਤੂ ਲੋਕਾਂ ਦੇ ਜ਼ਿਹਨ ਵਿੱਚ ਇਹ ਗੱਲ ਘਰ ਕਰ ਚੁੱਕੀ ਹੈ ਕਿ ਫਿਲਟਰ ਦੇ ਪਾਣੀ ਤੋਂ ਬਿਨਾਂ ਕੋਈ ਪਾਣੀ ਸਾਫ ਨਹੀਂ ਹੁੰਦਾ,


ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਜਿੱਥੇ ਸਥਾਈ ਹੱਲ ਕੀਤਾ ਜਾ ਰਿਹਾ ਹੈ ਉੱਥੇ ਨਿਰਵਿਘਨ ਵਿਕਾਸ ਦੇ ਕੰਮਾਂ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ,
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਪਿੰਡਾਂ ਦੇ ਲੋਕਾਂ ਵੱਲੋਂ ਉਹਨਾਂ ਕੋਲ ਟਿਊਬਵੈੱਲ ਅਤੇ ਪਾਣੀ ਦੀ ਟੈਂਕੀ ਸਬੰਧੀ ਵਾਰ-ਵਾਰ ਅਪਰੋਚ ਕੀਤੀ ਜਾ ਰਹੀ ਸੀ ਪਰੰਤੂ ਉਹਨਾਂ ਨੇ ਪਹਿਲਾਂ ਹੀ ਇਸ ਸਬੰਧੀ ਪੂਰਾ ਖਾਕਾ ਸਬੰਧਤ ਅਧਿਕਾਰੀਆਂ ਕੋਲੋਂ ਤਿਆਰ ਕਰਵਾ ਕੇ ਅਮਲੀ ਜਾਮਾ ਪਹਿਨਾਉਣ ਦੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਇਹ ਜਲਘਰ ਅਤੇ ਟਿਊਬਵੈੱਲ ਲੋਕਾਂ ਨੂੰ ਸਮਰਪਿਤ ਹੋ ਚੁੱਕਾ ਹੈ ਅਤੇ ਮੈਂ ਪਿੰਡ ਦੇ ਪੰਚਾਇਤ ਮੈਂਬਰਾਂ ਨੂੰ ਵੀ ਇਹ ਅਪੀਲ ਕਰਦਾ ਹਾਂ ਬੇਨਤੀ ਕਰਦਾ ਹਾਂ ਕਿ ਉਹ ਇਸ ਦੀ ਸਾਂਭ ਸੰਭਾਲ ਪੂਰੀ ਜ਼ਿੰਮੇਵਾਰੀ ਨਾਲ ਕਰਨ ਅਤੇ ਲੋਕਾਂ ਨੂੰ ਵੀ ਪਾਣੀ ਦੇ ਸਹੀ ਇਸਤੇਮਾਲ ਲਈ ਜਾਗਰੂਕ ਕਰਦੇ ਰਹਿਣ, ਉਹਨਾਂ ਕਿਹਾ ਕਿ ਜਿਸ ਤਰ੍ਹਾਂ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਲਗਾਤਾਰ ਦਰਖਤ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਹਨਾਂ ਨੂੰ ਦਰੱਖਤ ਬਣਨ ਤੱਕ ਉਹਨਾਂ ਦੀ ਸਮੇਂ ਸਿਰ ਸਾਂਭ ਸੰਭਾਲ ਅਤੇ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ। ਉਸੇ ਤਰ੍ਹਾਂ ਹੀ ਪਾਣੀ ਦੀ ਵੇਸਟੇਜ ਨਾ ਹੋਵੇ ਇਸ ਦੇ ਲਈ ਹੀ ਸਾਨੂੰ ਸਭਨਾਂ ਨੂੰ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਹੰਭਲਾ ਲਗਾਤਾਰ ਮਾਰਦੇ ਰਹਿਣਾ ਚਾਹੀਦਾ ਹੈ,
ਇਸ ਮੌਕੇ ਤੇ ਤੇ ਇੰਜੀਨੀਅਰ ਅਨਿਲ ਕੁਮਾਰ ਐਸ.ਈ. ,ਇੰਜੀਨੀਅਰ ਰਮਨਪ੍ਰੀਤ ਸਿੰਘ ਐਕਸੀਅਨ, ਇੰਜੀਨੀਅਰ ਪਰਮਵੀਰ ਸਿੰਘ ਐਸ ਡੀ ਈ.,ਪਰਥ ਸਾਰਥੀ -ਕੰਸਲਟੈਂਟ ਜੀ.ਓ.ਆਈ., ਚੰਚਲ ਕੁਮਾਰ ਟੀਮ ਲੀਡਰ,ਕੌਂਸਲਰ ਗੁਰਮੀਤ ਕੌਰ ਬਲਾਕ ਪ੍ਰਧਾਨ ਸਰਬਜੀਤ ਸਿੰਘ, ਹਰਪਾਲ ਸਿੰਘ ਸਰਪੰਚ ਤੜੋਲੀ,ਮਲਕੀਤ ਸਿੰਘ ਬਲਾਕ ਪ੍ਰਧਾਨ,
ਰਾਜਿੰਦਰ ਰਾਜੂ ਸਰਪੰਚ ਬੜਮਾਜਰਾ,
ਮਨਪ੍ਰੀਤ ਸਿੰਘ,ਕੁਲਦੀਪ ਸਿੰਘ ਸਮਾਣਾ,
ਅਕਬਿੰਦਰ ਸਿੰਘ ਗੋਸਲ,ਨੇਹਾ ਬਜਾਜ ਬਲਾਕ ਕੋਰਡੀਨੈਟਰ ਮਹਿਲਾ ਵਿੰਗ,ਹਰਮੇਸ਼ ਸਿੰਘ,ਸੁਖਚੈਨ ਸਿੰਘ,ਜਸਪਾਲ ਸਿੰਘ,ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਹਰਮੇਸ਼ ਸਿੰਘ ਕੁੰਭੜਾ, ਡਾਕਟਰ ਕੁਲਦੀਪ ਸਿੰਘ, ਕੁਲਦੀਪ ਸਿੰਘ ਸਮਾਣਾ , ਸੁਖਚੈਨ ਸਿੰਘ, ਜਸਪਾਲ ਸਿੰਘ ਮਟੌਰ, ਗੁਰਵਿੰਦਰ ਸਿੰਘ ਪਿੰਕੀ, ਅਕਵਿੰਦਰ ਸਿੰਘ ਗੋਸਲ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।