ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਵਫ਼ਦ ਵੱਖ ਵੱਖ ਅਧਿਕਾਰੀਆਂ ਨੂੰ ਮਿਲਿਆ

ਪੰਜਾਬ


ਵਿਭਾਗੀ ਮੁਖੀ ਸਮੇਤ ਕੈਬਨਿਟ ਹਰਦੀਪ ਸਿੰਘ ਮੁੰਡੀਆਂ ਮੰਤਰੀ ਤੋਂ ਮੀਟਿੰਗ ਦੀ ਕੀਤੀ ਮੰਗ

ਪਟਿਆਲਾ,29, ਜਨਵਰੀ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਪ੍ਰੀਖਿਆ ਪਾਸ ਕੀਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਮੇਤ ਹੋਰ ਮੰਗਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਵੱਖ ਵੱਖ ਅਧਿਕਾਰੀਆਂ ਦੇ ਅਮਲੇ ਨੂੰ ਮਿਲਿਆ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ ,ਮੁਕੇਸ਼ ਕੰਡਾ, ਹਰਦੀਪ ਕੁਮਾਰ ਸੰਗਰੂਰ ਨੇ ਦੱਸਿਆ ਕਿ ਦਰਜਾ ਚਾਰ ਮੁਲਾਜ਼ਮਾਂ ਨੂੰ ਦਰਜਾ ਤਿੰਨ ਦੀਆਂ ਪੋਸਟਾਂ ਤੇ ਪ੍ਰਮੋਟ ਕਰਨ ਲਈ ਵਿਭਾਗੀ ਪ੍ਰੀਖਿਆ ਕਮੇਟੀ ਵੱਲੋਂ 12 ਦਸੰਬਰ2025 ਨੂੰ ਪ੍ਰੀਖਿਆ ਲਈ ਗਈ ਸੀ। ਜਿਸ ਵਿੱਚ 322 ਫੀਲਡ ਮੁਲਾਜ਼ਮਾਂ ਨੇ ਪ੍ਰੀਖਿਆ ਪਾਸ ਕੀਤੀ, ਇਹਨਾਂ ਕਰਮਚਾਰੀਆਂ ਨੂੰ ਪ੍ਰਮੋਟ ਕਰਨ ਹਿੱਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਸਮੂਹ ਕਾਰਜਕਾਰੀ ਇੰਜੀਨੀਅਰਾਂ ਨੂੰ ਧ੍ਰਫਾਰਮਾ ਭੇਜਿਆ ਗਿਆ। ਇਸ ਪ੍ਰਫਾਰਮੇ ਤਹਿਤ ਮੁਲਾਜ਼ਮਾਂ ਦੀਆਂ ਦਾ ਪਰਖਕਾਲ ਸਮਾਂ ਤੇ ਏਸੀਆਰ ਦੇ ਸੱਤ ਸਾਲਾਂ ਦੇ ਰੋਲ ਮੰਗੇ ਗਏ ,ਜਿਸ ਸਬੰਧੀ ਸਮੂਹ ਫੀਲਡ ਮੁਲਾਜ਼ਮ ਵਿੱਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ।ਇਹਨਾਂ ਦੱਸਿਆ ਕਿ ਸੈਂਕੜੇ ਦਾ ਦਰਜਾ ਚਾਰ ਕਰਮਚਾਰੀਆਂ ਦਾ 2001 ਤੋਂ ਬਾਅਦ ਸੰਬੰਧਿਤ ਅਧਿਕਾਰੀਆਂ ਵੱਲੋਂ ਪਰਖਕਾਲ ਸਮਾਂ ਕਲੀਅਰ ਹੀ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਇਹਨਾਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਏਸੀਆਰ ਵੀ ਨਹੀਂ ਭਰੀਆਂ ਜਾਂਦੀਆਂ ਜਿਸ ਕਾਰਨ ਸੈਂਕੜੇ ਕਰਮਚਾਰੀ ਪ੍ਰਮੋਸ਼ਨਾਂ ਤੋਂ ਵਾਂਝੇ ਰਹਿ ਜਾਣਗੇ, ਮਜਬੂਰਨ ਇਹਨਾਂ ਮੁਲਾਜ਼ਮਾਂ ਨੂੰ ਜਾ ਤਾ ਸੰਘਰਸ਼ਾਂ ਦਾ ਰਸਤਾ ਅਖਤਿਆਰ ਕਰਨਾ ਪਵੇਗਾ ਜਾਂ ਅਦਾਲਤਾਂ ਵੱਲ ਰੁੱਖ ਕਰ ਜਾਣਗੇ ।ਇਸ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਦੇ ਸੀਨੀਅਰ ਸਹਾਇਕ ਸੁਰੇਸ਼ ਕੁਮਾਰ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ ਉਹਨਾਂ ਭਰੋਸਾ ਦਿੱਤਾ ਕਿ ਇਹਨਾਂ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨੂੰ ਪੁੱਟ ਕਰ ਦਿੱਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਦਰਜਾ ਚਾਰ ਕਰਮਚਾਰੀਆਂ ਦੇ ਸੀਨੀਅਰਤਾ ਸੂਚੀਆਂ ਵਿੱਚ ਵੀ ਨਾਮ ਰਹਿ ਰਹੇ ਹਨ ਅਤੇ ਕੇਸ ਮੰਡਲ ਦਫਤਰਾਂ ਵੱਲੋਂ ਆ ਰਹੇ ਹਨ ਇਸੇ ਤਰ੍ਹਾਂ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਦੇ ਬਕਾਏ ਕੇਸਾਂ ਸੰਬੰਧੀ ਨਾਨ ਗਜ਼ਟਿਡ ਦੇ ਸੁਪਰਡੈਂਟ ਵਿਕਾਸ ਵਰਮਾ ਨੂੰ ਮਿਲਿਆ ਉਹਨਾਂ ਭਰੋਸਾ ਦਿੱਤਾ ਕਿ ਛੇਤੀ ਹੀ ਪ੍ਰੋਸੀਡਿੰਗ ਜਾਰੀ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਨੂੰ ਪ੍ਰਵਾਨਗੀ ਹਿੱਤ ਕੇਸ ਪਹਿਲ ਦੇ ਅਧਾਰ ਤੇ ਭੇਜੇ ਜਾਣਗੇ। ਸੰਘਰਸ਼ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ, ਪ੍ਰਮੋਸ਼ਨਾਂ ਅਤੇ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਕਰਨ ਦੀ ਨੀਤੀ ਨੂੰ ਰੱਦ ਕਰਨ ਲਈ ਵਿਭਾਗੀ ਮੁਖੀ ਅਤੇ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਮੰਗ ਪੱਤਰ ਭੇਜ ਕੇ ਮੀਟਿੰਗ ਲਈ ਸਮੇਂ ਦੀ ਮੰਗ ਕੀਤੀ ਗਈ। ਵਫ਼ਦ ਵਿੱਚ ਕੁਲਦੀਪ ਸਿੰਘ, ਤਰਲੋਚਨ ਸਿੰਘ ਫਤਿਹਗੜ੍ਹ ਸਾਹਿਬ, ਸੁਖ ਰਾਮ ਕਾਲੇਵਾਲ, ਗੋਪਾਲ ਚੰਦ ਸਹੋਤਾ ਨਿਰਮਲ ਸਿੰਘ ,ਪ੍ਰੇਮ ਸਿੰਘ ਕਾਕਾ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।