ਕਿਸਾਨ ਆਗੂਆਂ ਬਲਦੇਵ ਸਿੰਘ ਚੌਕੇ ਸਗਨਦੀਪ ਜਿਉਂਦ ਦੀ ਰਿਹਾਈ ਲਈ ਬਠਿੰਡਾ ਡੀਸੀ ਦਫਤਰ ਦਾ ਘਰਾਓ 6 ਨੂੰ

ਪੰਜਾਬ

ਬਰਨਾਲਾ 30 ਜਨਵਰੀ ,ਬੋਲੇ ਪੰਜਾਬ ਬਿਊਰੋ,ਮਲਾਗਰ ਖਮਾਣੋ ;

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਮੀਟਿੰਗ ਸੂਬਾ ਪ੍ਰਧਾਨ ਦੇ ਜੋਗਿੰਦਰ ਸਿੰਘ ਉਗਰਾਹਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਸਗਨਦੀਪ ਸਿੰਘ ਜੀਉਦ ਅਤੇ ਬਲਦੇਵ ਸਿੰਘ ਚੌਕੇ 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਬਠਿੰਡਾ ਜੇਲ ਵਿਚ ਬੰਦ ਹਨ ।ਪਿੰਡ ਜਿਉਂਦ ਦੇ ਸੰਘਰਸੀ ਲੋਕਾਂ ਵੱਲੋਂ ਹੱਕੀ ਸੰਘਰਸ਼ ਵਿੱਚ ਡੱਟ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਆਪਣੀਆਂ ਜਮੀਨਾਂ ਦੀ ਰਾਖੀ ਲਈ ਡੱਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਝੂਠੇ ਕੇਸ ਵਿੱਚ ਪੰਜ ਅਪ੍ਰੈਲ ਤੋਂ ਬਠਿੰਡਾ ਜੇਲ ਵਿੱਚ ਬੰਦ ਕੀਤੇ ਹੋਏ ਦੋਵੇਂ ਕਿਸਾਨਾਂ ਆਗੂਆਂ ਬਲਦੇਵ ਸਿੰਘ ਚੌਕੇ ਤੇ ਸਗਨਦੀਪ ਸਿੰਘ ਤੇ ਪਾਏ ਝੂਠੇ ਪੁਲਿਸ ਕੇਸ ਵਾਪਸ ਕਰਾਉਣ ਲਈ ਪੱਕੀ ਰਿਹਾਈ ਲਈ 6 ਫਰਵਰੀ ਨੂੰ ਬਠਿੰਡਾ ਵਿਖੇ ਸੂਬਾ ਪੱਧਰਾ ਪੱਕਾ ਮੋਰਚਾ ਲਾਇਆ ਜਾਵੇਗਾ ਅੱਜ ਦੀ ਮੀਟਿੰਗ ਵਿੱਚ ਸਾਰੇ ਜਿਲਿਆਂ ਦੇ ਪ੍ਰਧਾਨਾਂ ਸਕੱਤਰਾਂ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਸਰਕਾਰ ਜਬਾਨਬੰਦੀ ਕਰਨ ਦੇ ਉੱਤਰੀ ਹੋਈ ਹੈ ਤੇ ਜਮੀਨਾਂ ਤੋਂ ਲੈ ਕੇ ਸਾਰਾ ਕਾਰਪਰੇਟਾਂ ਨੂੰ ਸੌਪਣ ਦਾ ਫੈਸਲਾ ਕਰੀ ਬੈਠੀ ਹੈ ਇਸ ਲਈ ਇਹ ਸੰਘਰਸ਼ ਕਿਸਾਨ ਆਗੂਆਂ ਦੀ ਰਿਹਾਈ ਤੱਕ ਜਾਰੀ ਰਹੇਗਾ। ਅੱਜ ਦੀ ਮੀਟਿੰਗ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਜਨਕ ਸਿੰਘ ਭਟਾਲ ਜਗਤਾਰ ਸਿੰਘ ਕਾਲਾ ਝਾੜ ਹਰਦੀਪ ਸਿੰਘ ਟੱਲੇਵਾਲ ਰੂਪ ਸਿੰਘ ਛੰਨਾ ਔਰਤ ਆਗੂ ਹਰਿੰਦਰ ਬਿੰਦੂ, ਕਮਲਜੀਤ ਬਰਨਾਲਾ ਤੋਂ ਇਲਾਵਾ ਜਿਲਿਆਂ ਦੇ ਪ੍ਰਧਾਨ ਸਕੱਤਰ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।