ਮੋਹਾਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ :
ਮੋਹਾਲੀ ਵਿੱਚ ਦਿਨ-ਦਿਹਾੜੇ ਐਸਐਸਪੀ ਦਫ਼ਤਰ ਦੇ ਬਾਹਰ ਹੋਏ ਕਤਲ ਤੋਂ ਬਾਅਦ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਖੁਦ ਹਰਕਤ ਵਿੱਚ ਆ ਗਏ ਹਨ। ਉਹ ਵੀਰਵਾਰ ਦੇਰ ਰਾਤ ਮੋਹਾਲੀ ਪਹੁੰਚੇ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿਰੀਖਣ ਕੀਤਾ।
ਇਸ ਦੌਰਾਨ, ਉਨ੍ਹਾਂ ਕਿਹਾ ਕਿ ਜਲਦੀ ਹੀ 3,400 ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ। ਆਪਰੇਸ਼ਨ ਪ੍ਰਹਾਰ ਬਾਰੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਇੱਕ ਕਾਨੂੰਨੀ ਆਪਰੇਸ਼ਨ ਹੈ। ਸਾਡਾ ਧਿਆਨ ਸਿਰਫ਼ ਗੈਂਗਸਟਰਾਂ ‘ਤੇ ਹੈ।












