ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਮੌਤ ਹੋ ਗਈ। ਮ੍ਰਿਤਕ ਇੰਸਪੈਕਟਰ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਖੁਸ਼ਹਾਲ ਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਪੁਲਿਸ ਇੰਸਪੈਕਟਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਪੁਲਿਸ ਇੰਸਪੈਕਟਰ ਦੀ ਬੱਸ ਨਾਲ ਟੱਕਰ ਹੋ ਗਈ ਅਤੇ ਹਾਦਸੇ ਵਿੱਚ ਮੌਤ ਹੋ ਗਈ।ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।












