ਦਿਲਜੋਤ ਕੌਰ ਦੀ ਮੌਤ ਬਾਰੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ 2 ਫਰਵਰੀ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ – ਐਕਸ਼ਨ ਕਮੇਟੀ

ਪੰਜਾਬ

ਮਾਨਸਾ31 ਜਨਵਰੀ ,ਬੋਲੇ ਪੰਜਾਬ ਬਿਊਰੋ;
ਪਿੰਡ ਰੱਲਾ ਦੀ ਲੜਕੀ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ 5 ਜਨਵਰੀ ਨੂੰ ਭੇਤ ਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਐਕਸ਼ਨ ਕਮੇਟੀ ਵੱਲੋਂ ਸੰਬੰਧਿਤ ਪੁਲਿਸ ਅਫਸਰਾਂ ਨਾਲ ਮੁਲਕਾਤ ਕੀਤੀ ਗਈ,ਜਿਸ ਵਿੱਚ ਪੁਲਿਸ ਅਫਸਰਾਂ ਦਾ ਕਹਿਣਾ ਸੀ ਕਿ ਹਾਲੇ ਉਨ੍ਹਾਂ ਦੀ ਜਾਂਚ ਮੁਕੰਮਲ ਨਹੀਂ ਹੋਈ,ਜਿਸ ਕਰਕੇ ਸਾਨੂੰ ਕੁਝ ਹੋਰ ਸਮਾਂ ਚਾਹੀਦਾ ਹੈ।
ਇਸ ਪੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਮ੍ਰਿਤਕ ਲੜਕੀ ਦੇ ਪਰਿਵਾਰ ਤੇ ਜਨਤਕ ਜਮਹੂਰੀ ਜਥੇਬੰਦੀਆਂ ਉੱਤੇ ਅਧਾਰਿਤ ਐਕਸ਼ਨ ਕਮੇਟੀ ਨੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫੈਸਲਾ ਕੀਤਾ ਕਿ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈਕੇ ਐਕਸ਼ਨ ਕਮੇਟੀ ਵੱਲੋਂ 2 ਫਰਵਰੀ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਜੋ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ,ਜਾਂਚ ਖ਼ਾਤਰ ਪੁਲਿਸ ਨੂੰ ਇੱਕ ਹਫ਼ਤੇ ਦਾ ਹੋਰ ਸਮਾਂ ਦੇਣ ਲਈ ਉਸ ਨੂੰ ਫਿਲਹਾਲ ਮੁਲਤਵੀ ਕੀਤਾ ਜਾਂਦਾ ਹੈ।
‌ ਐਕਸ਼ਨ ਕਮੇਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਗਰ ਇੱਕ ਹਫਤੇ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਐਕਸ਼ਨ ਕਮੇਟੀ ਆਪਣੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਫੈਸਲਾ ਕਰੇਗੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।