ਅੰਮ੍ਰਿਤਸਰ, 31 ਜਨਵਰੀ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਜੀ ਬੀਬੀ ਕੁਸਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਕੈਰੋਂ ਪਰਿਵਾਰ ਨੇ ਸਮਾਜਿਕ ਤੌਰ ਤੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਨ੍ਹਾਂ ਵਿੱਚ ਬੀਬੀ ਕੁਸਮ ਕੌਰ ਦਾ ਵੀ ਵੱਡਾ ਯੋਗਦਾਨ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।












