ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ:

ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸਪੈਸ਼ਲ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ, ਪੰਜਾਬ ਸ੍ਰੀ ਸੰਦੀਪ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 04.02.2026 ਤੋਂ ਮਿਤੀ 10.02.2026 ਤੱਕ ਸਿਵਲ ਡਿਫੈਂਸ ਕਮਿਊਨਿਟੀ ਬਿਲਡਿੰਗ ਪ੍ਰੋਗਰਾਮ ਰਤਨ ਇੰਸਟੀਚਿਊਟ ਵਿਖੇ ਲਗਾਇਆ ਗਿਆ।

ਡਿਪਟੀ ਕਮਿਸ਼ਨਰ ਮੋਹਾਲੀ ਕਮ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਸ੍ਰੀਮਤੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰਿੰਦਰ ਪਾਲ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਕਮ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਰੂਪਨਗਰ ਵੱਲੋਂ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ 360 ਸਿਵਲ ਦੇ ਲੋਕ ਅਤੇ ਰਤਨ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ 07 ਦਿਨ ਦੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਸਿਖਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮੁੱਢਲੀ ਟ੍ਰੇਨਿੰਗ ਜਿਵੇਂ ਕਿ ਫਸਟ-ਏਡ, ਰੈਸਕਿਊ ਅਤੇ ਸਰਚ, ਫਾਇਰ ਫਾਈਟਿੰਗ ਅਤੇ ਹੋਰ ਕੁਦਰਤੀ ਅਤੇ ਮਨੁੱਖੀ ਆਫ਼ਤਾਂ ਨਾਲ ਨਜਿੱਠਣ ਲਈ ਮੁੱਢਲੀ ਟ੍ਰੇਨਿੰਗ ਦਿੱਤੀ ਜਾਵੇਗੀ।

ਸ੍ਰੀ ਗੁਰਿੰਦਰ ਪਾਲ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਮੋਹਾਲੀ ਕਮ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇ ਕੋਈ ਆਮ ਵਿਅਕਤੀ ਵੀ ਇਹ ਟ੍ਰੇਨਿੰਗ ਲੈਣਾ ਚਾਹੁੰਦਾਹੈ ਤਾ ਉਸ ਲਈ ਦੋ ਫੋਟੋ, ਅਧਾਰ ਕਾਰਡ ਅਤੇ 18 ਸਾਲ ਤੋਂ ਉਮਰ ਵੱਧ ਹੋਣੀ ਚਾਹੀਦੀ ਹੈ।

ਇਸ ਮੌਕੇ ਦੌਰਾਨ ਰਤਨ ਇੰਸਟੀਚਿਊਟ ਦੇ ਚੇਅਰਮੈਨ ਸੁੰਦਰ ਲਾਲ, ਸਿਵਲ ਡਿਫੈਂਸ ਮੋਹਾਲੀ ਇੰਨਚਾਰਜ ਇੰਸਪੈਕਟਰ ਨਰਾਇਣ ਸ਼ਰਮਾਂ, ਇੰਸਪੈਕਟਰ ਸੁਦਰਸ਼ਨ ਸਿੰਘ ਅਟਵਾਲ, ਹਵਾ/ਇੰਸ: ਵਿਜੇ ਕੁਮਾਰ, ਹਵਾ/ਇੰਸ: ਪ੍ਰੇਮ ਨਰਾਇਣ ਅਤੇ ਹੋਰ ਸਟਾਫ ਮੌਜੂਦ ਰਿਹਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।