ਗਾਂਧੀ ਪਰਿਵਾਰ ਤੋਂ ਵੱਡਾ ਦੇਸ਼ ਦਾ ਕੋਈ ਗੱਦਾਰ ਨਹੀਂ: ਜਗਜੋਤ ਸਿੰਘ ਸੋਹੀ, ਇੰਦਰਜੀਤ ਸਿੰਘ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਨੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਦਸਤਾਰਧਾਰੀ ਸਿੱਖ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਗਾਂਧੀ ਪਰਿਵਾਰ ਨਾਲੋਂ ਵੱਡਾ ਦੇਸ਼ ਵਿਚ ਕੋਈ ਗੱਦਾਰ ਨਹੀਂ ਹੈ। ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਗਜੋਤ ਸਿੰਘ ਸੋਹੀ ਤੇ ਸਰਦਾਰ ਇੰਦਰਜੀਤ ਸਿੰਘ ਨੇ ਆਖਿਆ ਕਿ ਸਮੁੱਚਾ ਦੇਸ਼ ਇਹ ਵੇਖ ਕੇ ਹੈਰਾਨ ਹੈ ਕਿ ਕਿਵੇਂ ਸੰਸਦ ਭਵਨ ਵਿਚ ਰਾਹੁਲ ਗਾਂਧੀ ਨੇ ਦਸਤਾਰਧਾਰੀ ਸਿੱਖ ਰਵਨੀਤ ਬਿੱਟੂ ਜੋ ਭਾਰਤ ਦੇ ਰੇਲ ਰਾਜ ਮੰਤਰੀ ਹਨ, ਨੂੰ ਗੱਦਾਰ ਕਹਿ ਕੇ ਸੰਬੋਧਨ ਵੀ ਕੀਤਾ ਤੇ ਇਹ ਦਾਅਵਾ ਵੀ ਕੀਤਾ ਕਿ ਉਹ ਕਾਂਗਰਸ ਵਿਚ ਵਾਪਸ ਪਰਤ ਆਉਣਗੇ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਰਵਨੀਤ ਬਿੱਟੂ ਦਸਤਾਰ ਸਜਾ ਕੇ ਸਿੱਖਾਂ ਦੀ ਕੇਂਦਰੀ ਵਜ਼ਾਰਤ ਵਿਚ ਪ੍ਰਤੀਨਿਧਤਾ ਕਰਦੇ ਹਨ ਜਿਸ ’ਤੇ ਸਮੁੱਚੇ ਦੇਸ਼ ਦੇ ਸਿੱਖਾਂ ਨੂੰ ਮਾਣ ਹੈ।
ਉਹਨਾਂ ਕਿਹਾ ਕਿ ਦੂਜੇ ਪਾਸੇ ਗਾਂਧੀ ਪਰਿਵਾਰ ਹੈ ਜਿਸਨੇ 1975 ਵਿਚ ਪਹਿਲਾਂ ਐਮਰਜੰਸੀ ਲਗਾ ਕੇ ਦੇਸ਼ ਨਾਲ ਗੱਦਾਰੀ ਕੀਤੀ ਤੇ ਫਿਰ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਵਾ ਕੇ ਅਤੇ ਫਿਰ 1984 ਵਿਚ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾ ਕੇ ਦੇਸ਼ ਨਾਲ ਗੱਦਾਰੀ ਕੀਤੀ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦਾ ਰਵੱਈਆ ਦੱਸਦਾ ਹੈ ਕਿ ਉਹ ਮਾਨਸਿਕ ਤੌਰ ’ਤੇ ਦੀਵਾਲੀਏ ਹੋ ਗਏ ਹਨ ਅਤੇ ਉਹਨਾਂ ਨੂੰ ਸਮਝ ਹੀ ਨਹੀਂ ਆ ਰਿਹਾ ਕਿ ਉਹ ਆਪਣੀ ਰਾਜਨੀਤੀ ਚਮਕਾਉਣ ਵਾਸਤੇ ਕੀ ਕਰਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਵਤੀਰੇ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।