ਪੰਜਾਬ ‘ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਫਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਜਲੰਧਰ ਵਿਖੇ ਆਪ ਆਗੂ ਲੱਕੀ ਓਬਰਾਏ ਨੂੰ ਗੋਲੀਆਂ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।ਜਲੰਧਰ ਵਿੱਚ ਬਦਮਾਸ਼ਾਂ ਨੇ ਓਬਰਾਏ ਨੂੰ ਪਾਸ਼ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੰਜ ਗੋਲੀਆਂ ਮਾਰੀਆਂ। ਫਿਰ ਉਸਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।