ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਨੇ ਲੁੱਟਿਆ ਮੋਹਾਲੀ ਕਾਰਨੀਵਲ 2026

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ ,ਬੋਲੇ ਪੰਜਾਬ ਬਿਊਰੋ:

ਮੋਹਾਲੀ ਕਾਰਨੀਵਾਲ–2026 ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਕਲਾ ਕ੍ਰਿਤੀਆਂ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਫੂਡ ਸਟਾਲਾਂ ਨੇ ਮੇਲੀਆਂ ਦਾ ਖ਼ੂਬ ਮਨ ਮੋਹ ਲਿਆ ਹੈ। ਮੇਲੇ ਦੀ ਅਗਵਾਈ ਮੇਲਾ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਕੀਤੀ ਜਾ ਰਹੀ ਹੈ। ਮੇਲੇ ਵਿੱਚ ਸ਼ਾਮਲ ਲੋਕਾਂ ਲਈ ਵੱਖ-ਵੱਖ ਰਾਜਾਂ ਅਤੇ ਸਕੂਲਾਂ–ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੋਜ਼ਾਨਾ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਸੱਭਿਆਚਾਰਕ ਗਤੀਵਿਧੀਆਂ ਦੇ ਮੇਜ਼ਬਾਨ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪੰਜਾਬ ਦਾ ਭੰਗੜਾ, ਲੁੱਡੀ, ਜਿੰਦੂਆਂ, ਹਰਿਆਣਾ ਦਾ ਘੁੰਮਰ ਅਤੇ ਦੇਵਰ-ਭਾਬੀ, ਰਾਜਸਥਾਨ ਦਾ ਚੱਕਰੀ ਤੇ ਕਾਲਬੇਲੀਆਂ, ਉੱਤਰ ਪ੍ਰਦੇਸ਼ ਦੇ ਬੀਨ ਲੋਗੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕ ਨਾਚਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।

ਅੱਜ ਖਾਲਸਾ ਕਾਲਜ ਮੋਹਾਲੀ, ਸਰਕਾਰੀ ਕਾਲਜ ਡੇਰਾਬਸੀ, ਦੁਆਬਾ ਕਾਲਜ ਮੋਹਾਲੀ ਅਤੇ ਚੰਡੀਗੜ੍ਹ ਗਰੁੱਪ ਆਫ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਖ਼ੂਬ ਦਾਦ ਮਿਲੀ। ਮੇਲੇ ਦਾ ਮਾਹੌਲ ਰੰਗਾਂ, ਸੰਗੀਤ ਅਤੇ ਸੱਭਿਆਚਾਰਕ ਵਿਭਿੰਨਤਾ ਨਾਲ ਭਰਪੂਰ ਨਜ਼ਰ ਆਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।