ਛੇ ਮਹੀਨੇ ਬਾਅਦ ਵੀ ਚੜ੍ਹਦੀਕਲਾ ਫੰਡ ਤੋਂ ਕਿਸਾਨਾਂ ਨੂੰ ਨਹੀਂ ਮਿਲਿਆ ਮੁਆਵਜ਼ਾ
ਪ੍ਰਸ਼ਾਸਕੀ ਪ੍ਰਣਾਲੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਤੋਂ ਕਰਵਾ ਰਾਹੀ ਜ਼ਬਰੀ ਵਸੂਲੀ
ਸੰਗਰੂਰ 6 ਫਰਵਰੀ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਚੜ੍ਹਦੀਕਲਾ ਫੰਡ ਦੇ ਮੁੱਦੇ ‘ਤੇ ਘੇਰਦੇ ਹੋਏ ਕਿਹਾ ਹੈ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਫੰਡ ਬਾਰੇ ਦੱਸਣਾ ਚਾਹੀਦਾ ਹੈ ਕਿ ਸੂਬੇ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਤੋਂ ਕਿੰਨਾ ਪੈਸਾ ਇਕੱਠਾ ਕੀਤਾ ਗਿਆ ਹੈ ਅਤੇ ਕਿੰਨਾ ਪੈਸਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਗਿਆ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਖੰਨਾ ਨੇ ਕਿਹਾ ਕਿ ਸਰਕਾਰ ਨੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਚੜ੍ਹਦੀਕਲਾ ਦੇ ਨਾਮ ‘ਤੇ ਪੈਸਾ ਇਕੱਠਾ ਕੀਤਾ ਹੈ, ਪਰ ਇਹ ਪੈਸਾ ਕਿਸਦੇ ਲਈ ਖਰਚ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਪਿਛਲੇ ਸਾਲ ਦੇ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਬਣਾਏ ਗਏ ਚੜ੍ਹਦੀਕਲਾ ਫੰਡ ਦੇ ਲਈ ਟ੍ਰੇਡ ਅਤੇ ਇੰਡਸਟਰੀ ’ਤੇ ਪੈਸਾ ਦੇਣ ਦਾ ਦਬਾਅ ਪਾਇਆ ਗਿਆ ਸੀ । ਫੰਡ ਬਣਾਏ ਨੂੰ ਛੇ ਮਹੀਨਿਆਂ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ‘ਆਪ’ ਸਰਕਾਰ ਨੇ ਇਸਦੇ ਰਾਹੀਂ ਇਕੱਠੀ ਕੀਤੀ ਕੁੱਲ ਰਕਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਨਾ ਸਿਰਫ਼ ਸੰਗ੍ਰਹਿ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਫੰਡ ਵਿੱਚੋਂ ਕੋਈ ਪੈਸਾ ਕਿਉਂ ਜਾਰੀ ਨਹੀਂ ਕੀਤਾ ਗਿਆ।
ਸੂਬਾ ਸਰਕਾਰ ਵੱਲੋਂ ਟ੍ਰੇਡ ਅਤੇ ਇੰਡਸਟਰੀ ਤੋਂ ਜਬਰੀ ਵਸੂਲੀ ਦਾ ਸਖ਼ਤ ਨੋਟਿਸ ਲੈਂਦਿਆਂ ਖੰਨਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਅਧਿਕਾਰੀਆਂ ਨੂੰ ਹਰ ਮਹੀਨੇ ਅੱਠ ਛਾਪੇ ਮਾਰਨ ਅਤੇ ਪ੍ਰਤੀ ਛਾਪਾ ਘੱਟੋ-ਘੱਟ 8 ਲੱਖ ਰੁਪਏ ਦਾ ਜੁਰਮਾਨਾ ਲਗਾਉਣ ਦੇ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਤੋਂ ਨਿਵੇਸ਼ ਦਾ ਪਲਾਇਨ ਹੋ ਰਿਹਾ ਹੈ। ਇਨ੍ਹਾਂ ਕਾਰਨਾਂ ਕਰਕੇ ਇੰਡਸਟਰੀ ਪੰਜਾਬ ਛੱਡ ਰਹੀ ਹੈ। ਇਸ ਵੇਲੇ ਪੰਜਾਬ ਵਿੱਚ ਉਦਯੋਗਿਕ ਖੇਤਰ ਲਈ ਬਿਜਲੀ 9 ਤੋਂ 10 ਰੁਪਏ ਪ੍ਰਤੀ ਯੂਨਿਟ ਤੱਕ ਹੋ ਗਈ ਹੈ। ਅਜਿਹੇ ਹਾਲਾਤਾਂ ਵਿੱਚ, ਇੰਡਸਟਰੀ ਪੰਜਾਬ ਵਿੱਚ ਕਿਉਂ ਰਹੇਗੀ












