12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਫੀਲਡ ਕਾਮੇ ਕਰਨਗੇ ਸ਼ਮੂਲੀਅਤ
ਫਤਿਹਗੜ੍ਹ ਸਾਹਿਬ, 7, ਫਰਵਰੀ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ਼ ਯੂਨੀਅਨ ਰਜਿ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵੱਲੋਂ ਜਾਰੀ ਕੀਤੇ ਪੱਤਰ ਜਿਸ ਵਿੱਚ ਵਿਭਾਗ ਦੇ ਜੂਨੀਅਰ ਇੰਜੀਨੀਅਰਾਂ ,ਸਮੇਤ ਬੀ ਆਰ ਸੀ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਹਰ ਮਹੀਨੇ ਪਿੰਡਾਂ ਵਿੱਚ ਚੱਲ ਰਹੇ ਜਲ ਘਰਾਂ ਨੂੰ ਵਿਭਾਗ ਤੋਂ ਲੈ ਕੇ ਪੰਚਾਇਤਾਂ ਅਧੀਨ ਦਿੱਤੇ ਜਾਣ, ਜਿਸ ਦੀ ਜਥੇਬੰਦੀ ਵੱਲੋਂ ਜੋਰਦਾਰ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਦੀ ਜਿੰਮੇਵਾਰੀ ਵਿਭਾਗ ਦੀ ਹੀ ਰੱਖੀ ਜਾਵੇ, ਕਿਉਂਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਸਬੰਧੀ “ਨਿਰਮਲ ਜਲ “ਵਿੱਚ ਦੱਸਿਆ ਗਿਆ ਸੀ ਕਿ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਟੈਕਨੀਕਲ , ਅਕਾਊਂਟ ਦੀ ਘਾਟ, ਪਾਰਟੀਬਾਜੀ ਹੋਣ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਲੋਕਾਂ ਨੂੰ ਪਾਣੀ ਦੀ ਬੁਨਿਆਦੀ ਸਹੂਲਤ ਇੱਕ ਸਾਰ ਨਹੀਂ ਦੇ ਸਕਦੀਆਂ। ਪ੍ਰੰਤੂ ਹੁਣ ਉੱਚ ਅਧਿਕਾਰੀਆਂ ਵੱਲੋਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਅਧੀਨ ਦੇਣ ਲਈ ਜੂਨੀਅਰ ਇੰਜੀਨੀਅਰਾਂ ਤੇ ਦਬਾਅ ਪਾ ਰਹੇ ਹਨ, ਮੀਟਿੰਗ ਵਿੱਚ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ, ਮੀਟਿੰਗ ਵਿੱਚ ਫੀਲਡ ਮੁਲਾਜ਼ਮਾ ਦੀਆ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਲਾਏ ਜਾ ਰਹੇ ਬੇਤੁਕੇ ਅੜਿਕਿਆਂ ਦੀ ਵੀ ਜ਼ੋਰਦਾਰ ਨਿਖੇਦੀ ਕੀਤੀ ਇਹਨਾਂ ਕਿਹਾ ਕਿ ਅੱਠ ਸਾਲਾਂ ਬਾਅਦ ਦਰਜਾ ਚਾਰ ਮੁਲਾਜ਼ਮਾਂ ਦੀਆਂ ਮਸਾ ਹੀ ਪ੍ਰਮੋਸ਼ਨਾਂ ਹੋ ਰਹੀਆਂ ਹਨ ਜਿਸ ਵਿੱਚ ਜਿਸ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਡਵੀਜ਼ਨਾ ਤੋਂ ਪਰਫਾਰਮੇ ਮੰਗੇ ਗਏ ਹਨ ਪ੍ਰੰਤੂ ਸਬੰਧਤ ਡਵੀਜ਼ਨਾ ਦੇ ਅਧਿਕਾਰੀ ਆਪਣੇ ਹੀ ਬੇਤੁਕੇ ਫਰਮਾਨ ਜਾਰੀ ਕਰਕੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਅੜੀਏ ਦਾ ਰਹੇ ਹਨ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜ਼ਟ ਸੈਸ਼ਨ ਦੌਰਾਨ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਮਲਾਗਰ ਸਿੰਘ ਖਮਾਣੋ, ਕਰਮ ਸਿੰਘ, ਸੁਖਰਾਮ ਕਾਲੇਵਾਲ,ਜਸਵੀਰ ਸਿੰਘ ਧਿਆਨੁੰ ਮਾਜਰਾ, ਲਖਬੀਰ ਸਿੰਘ, ਬਲਜੀਤ ਸਿੰਘ ਹਿੰਦੂਪੁਰ ਆਦਿ ਆਗੂ ਹਾਜਰ ਸਨ।












