ਢਕਾਨਸੂ ਕਲਾਂ ਸਕੂਲ ਵਿੱਚ ਪੇਰੈਂਟਸ ਵਰਕਸ਼ਾਪ ਦਾ ਆਯੋਜਨ

ਪੰਜਾਬ

ਰਾਜਪੁਰਾ 7 ਫਰਵਰੀ ,ਬੋਲੇ ਪੰਜਾਬ ਬਿਊਰੋ;

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਵਿੱਚ
ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਪੇਰੈਂਟਸ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਾਂਝੀ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਵਰਕਸ਼ਾਪ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਨਾਲ ਨਾਲ ਉਨ੍ਹਾਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਨੈਤਿਕ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਘਰ ਦਾ ਮਾਹੌਲ ਬੱਚਿਆਂ ਦੀ ਸਿੱਖਿਆ ਅਤੇ ਵਿਹਾਰ ‘ਤੇ ਡੂੰਘਾ ਪ੍ਰਭਾਵ ਪਾਂਦਾ ਹੈ, ਇਸ ਲਈ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਬੱਚਿਆਂ ਵਿੱਚ ਅਨੁਸ਼ਾਸਨ, ਸਮੇਂ ਦੀ ਪਾਬੰਦੀ, ਮੋਬਾਇਲ ਫੋਨ ਦੀ ਸੀਮਿਤ ਵਰਤੋਂ ਅਤੇ ਪੜ੍ਹਾਈ ਪ੍ਰਤੀ ਰੁਚੀ ਵਧਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਵਿੱਚ ਪੇਰੈਂਟਸ ਵਰਕਸ਼ਾਪਾਂ ਦਾ ਉਦੇਸ਼ ਸਿਰਫ਼ ਮੀਟਿੰਗ ਤੱਕ ਸੀਮਿਤ ਨਹੀਂ, ਸਗੋਂ ਮਾਪਿਆਂ ਨੂੰ ਸਕੂਲ ਸਿੱਖਿਆ ਪ੍ਰਣਾਲੀ ਨਾਲ ਜੋੜ ਕੇ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਿਯਮਤ ਤੌਰ ‘ਤੇ ਸਕੂਲ ਨਾਲ ਸੰਪਰਕ ਵਿੱਚ ਰਹਿਣ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਸੰਬੰਧੀ ਸਮੱਸਿਆਵਾਂ ਨੂੰ ਅਧਿਆਪਕਾਂ ਨਾਲ ਸਾਂਝਾ ਕਰਨ।
ਵਰਕਸ਼ਾਪ ਦੌਰਾਨ ਮਾਪਿਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਅਤੇ ਬੱਚਿਆਂ ਦੀ ਸਿੱਖਿਆ ਨਾਲ ਸੰਬੰਧਿਤ ਸਵਾਲ ਪੁੱਛੇ। ਅਧਿਆਪਕਾਂ ਵੱਲੋਂ ਮਾਪਿਆਂ ਦੀਆਂ ਜਿਗਿਆਸਾਵਾਂ ਦਾ ਸੰਤੋਸ਼ਜਨਕ ਜਵਾਬ ਦਿੱਤਾ ਗਿਆ। ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ। ਮਾਪਿਆਂ ਨੂੰ ਇਸ ਮੌਕੇ ਨਵੇੰ ਸੈਸ਼ਨ ਦੇ ਦਾਖਲਿਆਂ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।