ਪੰਜਾਬ ਪੁਲਿਸ ਵੱਲੋਂ 11Kg ਹੈਰੋਇਨ ਤੇ ₹5.75 ਲੱਖ ਦੀ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ 

ਚੰਡੀਗੜ੍ਹ ਪੰਜਾਬ

ਗੁਰਦਾਸਪੁਰ, 8 ਫਰਵਰੀ, ਬੋਲੇ ਪੰਜਾਬ ਬਿਊਰੋ :

ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਡਰੱਗ ਨੈੱਟਵਰਕ ਨਾਲ ਜੁੜੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਵਸੀਮ, ਵਾਸੀ ਕਾਸਿਮਪੁਰ, ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਅਤੇ ਹਰਸ਼ਦੀਪ ਸਿੰਘ ਉਰਫ਼ ਹਰਸ਼, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਚਿੱਟੀ ਹੋਂਡਾ ਸਿਟੀ ਕਾਰ ਅਤੇ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ। ਇਨ੍ਹਾਂ ਵਾਹਨਾਂ ਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।