ਕਾਂਗਰਸ ਨੇ ਕਿਸਾਨਾਂ ਲਈ ਕੋਈ ਅਹਿਮ ਕਦਮ ਨਹੀਂ ਚੁੱਕਿਆ : ਕੇਂਦਰੀ ਮੰਤਰੀ ਪਿਊਸ਼ ਗੋਇਲ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ,10 ਫਰਵਰੀ ,ਬੋਲੇ ਪੰਜਾਬ ਬਿਊਰੋ;
ਭਾਜਪਾ ਦੀ ਅਗਵਾਈ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਰਕਾਰ ਦੇ ਕੇਂਦਰੀ ਵਿਉਪਾਰ ਅਤੇ ਉਦਯੋਗ ਕੈਬਨਿਟ ਮੰਤਰੀ ਸ੍ਰੀ ਪਿਊਸ਼ ਗੋਇਲ ਨੇ ਪੰਜਾਬ ਅਤੇ ਹਰਿਆਣਾ ਦੀ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਇੱਕ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਭਾਜਪਾ (ਐਨਡੀਏ) ਸਰਕਾਰ ਦੀ ਸੋਚ ਵਿੱਚ ਬੁਨਿਆਦੀ ਤੌਰ ’ਤੇ ਵੱਡਾ ਫਰਕ ਹੈ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਕਦੇ ਵੀ ਕਿਸਾਨਾਂ ਲਈ ਕੋਈ ਢੁੱਕਵੇਂ ਅਤੇ ਦੂਰਦਰਸ਼ੀ ਕਦਮ ਨਹੀਂ ਚੁੱਕੇ। ਨਾ ਤਾਂ ਕਿਸਾਨੀ ਉਤਪਾਦਾਂ ਦੇ ਐਕਸਪੋਰਟ ਨੂੰ ਵਧਾਇਆ ਗਿਆ ਅਤੇ ਨਾ ਹੀ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਨੀਤੀਆਂ ਬਣਾਈਆਂ ਗਈਆਂ। ਕਾਂਗਰਸ ਸਿਰਫ ਵੋਟ ਬੈਂਕ ਦੀ ਰਾਜਨੀਤੀ ਤੱਕ ਹੀ ਸੀਮਿਤ ਰਹੀ।
ਸ੍ਰੀ ਪਿਊਸ਼ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਰਕਾਰ ਦੀ ਸੋਚ ਹਮੇਸ਼ਾ ਕਿਸਾਨ-ਪੱਖੀ ਰਹੀ ਹੈ। ਭਾਰਤ–ਅਮਰੀਕਾ ਡੀਲ ਨਾਲ ਚੌਲ, ਬਾਸਮਤੀ ਸਮੇਤ ਹੋਰ ਖੇਤੀਬਾੜੀ ਜਿੰਸਾਂ ਦੇ ਨਿਰਯਾਤ ਵਿੱਚ ਵੱਡਾ ਵਾਧਾ ਹੋਵੇਗਾ, ਜਿਸ ਨਾਲ ਦੇਸ਼ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਖੇਤੀ ਖੇਤਰ ਵਿੱਚ ਨਵੇਂ ਅਵਸਰ ਪੈਦਾ ਹੋਣਗੇ।
ਉਹਨਾਂ ਕਿਹਾ ਕਿ ਭਾਰਤ–ਅਮਰੀਕਾ ਡੀਲ ਕਿਸਾਨਾਂ ਅਤੇ ਭਾਰਤ ਵਾਸੀਆਂ ਦੇ ਹਿੱਤ ਵਿੱਚ ਇੱਕ ਇਤਿਹਾਸਕ ਸਮਝੌਤਾ ਹੈ। ਇਹ ਡੀਲ ਭਾਰਤ ਦੀ ਜਿੱਤ ਹੈ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਨਵੀਂ ਉਚਾਈਆਂ ’ਤੇ ਲੈ ਕੇ ਜਾਵੇਗੀ।
ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਸ੍ਰੀ ਹਰਦੇਵ ਸਿੰਘ ਉੱਭਾ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਰਚੁਅਲ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸਿਵਰਾਜ ਸਿੰਘ ਚੌਹਾਨ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਸਮੇਤ ਪੰਜਾਬ ਅਤੇ ਹਰਿਆਣਾ ਦੀ ਭਾਜਪਾ ਸਟੇਟ ਸੀਨੀਅਰ ਲੀਡਰਸ਼ਿਪ ਵੀ ਸ਼ਾਮਲ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।