ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਫ਼ਰਵਰੀ,ਬੋਲੇ ਪੰਜਾਬ ਬਿਊਰੋ:
ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਭਾਗ ਪੰਜਾਬ, ਐਸ ਏ ਐਸ ਨਗਰ ਵੱਲੋਂ, ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ, ਅੱਜ ਖੇਡ ਭਵਨ ਸੈਕਟਰ-78 ਐਸ ਏ ਐਸ ਨਗਰ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿਚ 45 ਖਿਡਾਰੀਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਭਾਵਨਾ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਗਈ। ਟੂਰਨਾਮੈਂਟ ਦਾ ਉਦੇਸ਼ ਬਜ਼ੁਰਗਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸਾਹਿਤ ਕਰਨਾ ਸੀ। ਮੁਕਾਬਲਿਆਂ ਵਿੱਚ ਦਰਸ਼ਕਾਂ ਦੀ ਵੀ ਵੱਡੀ ਗਿਣਤੀ ਮੌਜੂਦ ਰਹੀ।

ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸੀ ਐਮ ਐੱਫ ਓ ਸ੍ਰੀ ਗੁਰਮੀਤ ਸਿੰਘ,ਪੀ ਸੀ ਐਸ, ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਨਵਦੀਪ ਕੌਰ ਵੀ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਖੇਡ ਸਭਿਆਚਾਰ ਨੂੰ ਸੁਰਜੀਤ ਕਰਨ ਦੇ ਇਸ ਉਪਰਾਲੇ ਲਈ ਰੁਪੇਸ਼ ਕੁਮਾਰ ਬੇਗੜਾ, ਜ਼ਿਲ੍ਹਾ ਖੇਡ ਅਫਸਰ, ਐਸ ਏ ਐਸ ਨਗਰ ਅਤੇ ਸਮੂਹ ਸਟਾਫ਼ ਵੱਲੋਂ ਵਧੀਆਂ ਤਰੀਕੇ ਨਾਲ ਖੇਡਾਂ ਕਰਵਾਉਣ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।