ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ,10 ਫਰਵਰੀ,ਬੋਲੇ ਪੰਜਾਬ ਬਿਊਰੋ:

ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਜਨਮ ਦਿਹਾੜੇ ਦੇ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ । ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।