ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ

ਪੰਜਾਬ

ਫੇਜ਼ 11 ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ

ਮੋਹਾਲੀ, 11 ਫਰਵਰੀ ,ਬੋਲੇ ਪੰਜਾਬ ਬਿਊਰੋ;

ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਦੇ ਫੇਜ਼ -11 ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਇਸ ਬੱਸ ਦੇ ਵਿੱਚ 40 ਸ਼ਰਧਾਲੂਆਂ ਦਾ ਜੱਥਾ ਮੌਜੂਦ ਸੀ,
ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪਹਿਲ ਕੀਤੀ ਗਈ , ਉਹਨਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਸ੍ਰੀ ਦਰਬਾਰ ਸਾਹਿਬ , ਦੁਰਗਿਆਨਾ ਮੰਦਰ , ਬਾਹਗਾ ਬਾਰਡਰ ਅਤੇ ਬਾਲਮੀਕ ਮੰਦਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਲੋਕਾਂ ਨੂੰ ਸਮਰਪਿਤ ਸਰਕਾਰ ਹੈ ਅਤੇ ਵਿਕਾਸ ਮੁਖੀ ਕੰਮਾਂ ਨੂੰ ਲਗਾਤਾਰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਲੋੜੀਂਦੇ ਸਾਰੇ ਪ੍ਰਬੰਧ ਸਰਕਾਰ ਵੱਲੋਂ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੇ ਆਪਣੇ ਅਕੀਦੇ ਨੂੰ ਪੂਜਣ ਦੇ ਲਈ ਅਤੇ ਮਾਤਾ ਰਾਣੀ ਦਾ ਜਾਪ ਕਰਦੇ ਹੋਏ ਗੁਰੂ ਦਾ ਨਾਮ ਲੈਂਦੇ ਹੋਏ ਹੀ ਆਰਾਮ ਨਾਲ ਤੀਰਥ ਯਾਤਰਾ ਕਰਨੀ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੇ ਲਈ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ 10 ਲੱਖ ਰੁਪਏ ਦਾ ਸਿਹਤ ਬੀਮਾ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਲੋਕਾਂ ਦੀ ਸਿਹਤ ਹੀ ਠੀਕ ਨਹੀਂ

ਹੋਏਗੀ। ਉਦੋਂ ਤੱਕ ਨਰੋਏ ਸਮਾਜ ਦੀ ਸਿਰਜਣਾ ਕਿੰਝ ਕੀਤੀ ਜਾ ਸਕਦੀ ਹੈ,ਲੋਕੀ ਤੰਦਰੁਸਤ ਰਹਿਣ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾ ਰਿਹਾ, ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਇਸ ਯਾਤਰਾ ਦੇ ਵਿੱਚ ਸਿਰਫ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਹੀ ਯਾਤਰਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ , ਉਹਨਾਂ ਦੱਸਿਆ ਕਿ ਇੱਕ ਪਰਿਵਾਰ ਵਿੱਚੋਂ ਸਿਰਫ 1 ਮੈਂਬਰ ਜਾਂ ਇੱਕ ਪਰਿਵਾਰ ਵਿੱਚੋਂ ਪਤੀ- ਪਤਨੀ ਵੀ ਇਸ ਯਾਤਰਾ ਤੇ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ, ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਯਾਤਰੀਆਂ ਦੀ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਪੋਲਿੰਗ ਬੂਥ ਦੇ ਅਧਾਰ ਤੇ ਕੀਤੀ ਜਾਵੇਗੀ। ਤਿੰਨ ਦਿਨ ਅਤੇ ਦੋ ਰਾਤਾਂ ਦੀ ਤੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏ.ਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ ਸਮੇਂ ਦਾ ਖਾਣਾ ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜ਼ਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹੇਗਾ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ, ਜਿਸ ਨਾਲ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਦੇ ਵਿੱਚ ਮੌਕੇ ਉੱਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ, ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਡੀ ਖੁਸ਼ੀ ਵੇਖਣ ਨੂੰ ਮਿਲ ਰਹੀ, ਉਹਨਾਂ ਕਿਹਾ ਕਿ ਜੋ -ਜੋ ਵੀ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਦੇ ਵੱਲੋਂ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ, ਇਸ ਮੌਕੇ ਤੇ ਸਟੇਟ ਐਵਾਰਡੀ, ਹਲਕਾ ਕੋਆਰਡੀਨੇਟਰ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਬਲਾਕ ਪ੍ਰਧਾਨ ਤਰਨਜੀਤ ਸਿੰਘ,ਰਣਜੀਤ ਸਿੰਘ ਢਿੱਲੋਂ,ਹਰਪਾਲ ਸਿੰਘ,ਗੱਜਣ ਸਿੰਘ ,ਸਵਰਨ ਲਤਾ,ਸੋਨੀਆ ,ਉੁਪਿੰਦਰ ਕੋਰ, ਹਰਵਿੰਦਰ ਕੌਰ,ਕੇਪਟਨ ਕਰਨੈਲ ਸਿੰਘ, ਬਸ ਗਾਈਡ ਸੁਖਪ੍ਰੀਤ ਸਿੰਘ, ਮੈਡਮ ਸਵਿਤਾ, ਸੁਖਚੈਨ ਸਿੰਘ, ਗੁਰਮੀਤ ਸਿੰਘ ,ਰਣਜੀਤ ਸਿੰਘ ,ਅਮਰਜੀਤ ਸਿੰਘ ,ਜਗਦੀਸ਼ ਸਿੰਘ ,ਹਰਜੀਤ ਸਿੰਘ ,ਵਿਕਰਮ ਸਿੰਘ ਸੰਧੂ,
ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।