ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
सलोकु मः ३ ॥ सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥
Shalok, Third Mehl: One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. ||1|| Third Mehl: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥
जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु पास) सौ बार जाये। हे नानाम! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा साडी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची कर कर के तेरे अंदर शांति और सुख हो जाये। हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
ਵੀਰਵਾਰ, ੧ ਫੱਗਣ (ਸੰਮਤ ੫੫੭ ਨਾਨਕਸ਼ਾਹੀ)
(ਅੰਗ: ੧੩੬)
ਪੰਜਾਬੀ ਵਿਆਖਿਆ
ਸਿਆਲੀ ਰੁੱਤ ਦੀ ਕਰੜੀ ਸਰਦੀ ਪਿਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਉਂਦੇ ਹਨ, ਪਰ ਫੱਗਣ ਵਿਚ ਉਹਨਾਂ ਜੀਵ ਇਸਤ੍ਰੀਆਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਜਿੰਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ ਉਹਨਾਂ ਦੇ ਹਿਰਦੇ ਵਿਚ ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਉਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ ਉਹਨਾਂ ਸਤ-ਸੰਗੀਆਂ ਦਾ ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ ਸਮੁੰਦਰ ਤੋਂ ਉਹਨਾਂ ਨੂੰ ਹੱਥ ਦੇ ਕੇ ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! ਆਖ- ਸਾਡੀ ਇੱਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ ਉਸ ਦਾ ਆਸਰਾ ਤੱਕਦੇ ਹਨ ਉਹ ਸੰਸਾਰ ਸਮੁੰਦਰ ਤੋਂ ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ ਹੋਲੀਆਂ ਆਦਿਕ ਵਿਚੋਂ ਆਨੰਦ ਲੱਭਣ ਦੇ ਥਾਂ ਸਦਾ ਉਸ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ ਆਪਣੀ ਵਡਿਆਈ ਕਰਾਉਣ ਦਾ ਰਤਾ ਭਰ ਭੀ ਲਾਲਚ ਨਹੀਂ ਹੈ ਇਸ ਵਿਚ ਸਾਡਾ ਹੀ ਭਲਾ ਹੈ।੧੩।ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿੰਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹਨ, ਜਿਹੜੇ ਜੀਵ, ਚਰਨੀ ਲੱਗਦੇ ਹਨ, ਉਹ ਔਖੇ ਸੰਸਾਰ-ਸਮੁੰਦਰ ਵਿਚੋਂ ਸਹੀ-ਸਲਾਮਤ ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ। ਜਿੰਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ। ਹੇ ਹਰੀ! ਮੇਰੇ ਉੱਤੇ ਮਿਹਰ ਕਰ, ਮੈਂ ਨਾਨਕ ਤੇਰੇ ਦਰ ਤੋਂ ਤੇਰੇ ਦੀਦਾਰ ਦੀ ਦਾਤਿ ਮੰਗਦਾ ਹਾਂ।੧੪।੧।
English Translation
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Phalgun, bliss comes to those, unto whom the Lord, the Friend, has been revealed. The Saints, the Lord’s helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. || 13 || Those who meditate on the Naam, the Name of the Lord-their affairs are all resolved. Those who meditate on the Perfect Guru, the Lord-Incarnate-they are judged true in the Court of the Lord. The Lord’s Feet are the Treasure of all peace and comfort for them; they cross over the terrifying and treacherous world-ocean. They obtain love and devotion, and they do not burn in corruption. Falsehood has vanished, duality has been erased, and they are totally overflowing with Truth. They serve the Supreme Lord God, and enshrine the One Lord within their minds. The months, the days, and the moments are auspicious, for those upon whom the Lord casts His Glance of Grace. Nanak begs for the blessing of Your Vision, O Lord. Please, shower Your Mercy upon me! || 14 || 1 ||
Thursday, 1st Phalgun (Samvat 556 Nanakshahi)
(Ang: 136)
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!












