ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਰੈਲੀ ਅਤੇ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ

ਪੰਜਾਬ

ਲੁਧਿਆਣਾ,12 ਫਰਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ );

ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਦੇ ਹੜਤਾਲ ਕਰਨ ਦੇ ਸੱਦੇ ਤਹਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਨਾਲ ਸਬੰਧਤ ਮਿੱਡ ਡੇ ਮੀਲ ਵਰਕਰ ਯੂਨੀਅਨ ਨੇ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਸਮੂਲੀਅਤ ਕੀਤੀ। ਉਨਾ ਕਿਹਾ ਕਿ ਕੇਂਦਰ ਦੀਆਂ ਆਰਥਿਕ ਨੀਤੀਆਂ ਖਿਲਾਫ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕੀਤਾ ਗਿਆ ਆਦਿ ਬੁਲਾਰਿਆਂ ਨੇ ਮਜ਼ਦੂਰ,ਕਿਸਾਨ, ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਦੁਨੀਆਂ ਦੀਆਂ ਵੱਡੀਆਂ ਕੰਪਨੀਆਂ ਅਤੇ ਸਰਮਾਏਦਾਰਾਂ ਵੱਲੋਂ ਸੇਧਤ ਨੀਤੀਆਂ ਤਹਿਤ ਦੇਸ਼ ਦੇ ਕਿਰਤੀ ਲੋਕਾਂ ਨੂੰ ਨਪੀੜਿਆ ਜਾ ਰਿਹਾ ਹੈ ਜਿਸ ਦੇ ਤਹਿਤ ਮਜ਼ਦੂਰਾਂ ਦੇ ਹੱਕਾਂ ਵਿੱਚ ਪਿਛਲੇ ਸਮੇਂ ਚ ਸੰਘਰਸ਼ ਰਾਹੀਂ ਪ੍ਰਾਪਤ ਕੀਤੇ ਗਏ ਕਿਰਤ ਕਾਨੂੰਨਾਂ ਨੂੰ ਦਰੜ ਕੇ ਚਾਰ ਲੇਬਰ ਕੋਡਾਂ ਵਿੱਚ ਬਦਲ ਦਿੱਤਾ ਗਿਆ, ਲੋਕਾਂ ਨੂੰ ਸੰਘਰਸ਼ ਕਰਕੇ ਮਿਲੇ ਕੰਮ ਦੇ ਅਧਿਕਾਰ ਮਨਰੇਗਾ ਨੂੰ ਖਤਮ ਕਰਨ ਲਈ ਜੀ ਰਾਮ ਜੀ ਨਾਮ ਦੀ ਸਕੀਮ, ਇਸੇ ਤਰੀਕੇ ਨਾਲ ਕਿਸਾਨਾਂ ਦੇ ਲਈ ਬੀਜ ਬਿਲ 2025,, ਬਿਜਲੀ ਸੋਧ ਬਿੱਲ,2025 ਅਤੇ ਭਾਰਤ-ਅਮਰੀਕਾ ਤੇ ਯੂਰਪੀਅਨ ਯੂਨੀਅਨ ਨਾਲ ਮੁਕਤ ਵਪਾਰ ਸਮਝੌਤਿਆ ਤਹਿਤ ਪੂਰੀ ਖੇਤੀ ਅਤੇ ਕਿਸਾਨੀ ਨੂੰ ਸਰਮਾਏਦਾਰਾਂ ਦੇ ਕੋਲ ਸੌਂਪਿਆ ਜਾ ਰਿਹਾ ਹੈ,ਤੇ ਮੁਲਾਜ਼ਮਾਂ ਨੂੰ ਮਿਲਦੀਆਂ ਨੌਕਰੀਆਂ ਤੇ ਸਹੂਲਤਾਂ ਤੇ ਕੱਟ ਲਾ ਕੇ ਸਰਕਾਰੀ ਵਿਭਾਗਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਸਮੇਂ ਰਾਧਾ ਰਾਣੀ, ਪਿੰਕੀ, ਜਸਵੀਰ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਸੱਸੀ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਜੋਤੀ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।