ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ…ਗੁਰਦੁਆਰਾ ਸਿੰਘ ਸਭਾ ਤੋਂ ਫੂਲਰਾਜ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ

ਪੰਜਾਬ

ਮੋਹਾਲੀ, 14 ਫਰਵਰੀ ,ਬੋਲੇ ਪੰਜਾਬ ਬਿਊਰੋ :

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਫੇਜ਼-11 ਗੁਰਦੁਆਰਾ ਸਿੰਘ ਸਭਾ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ, ਇਸ ਬੱਸ ਯਾਤਰਾ ਨੂੰ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ , ਇਸ ਮੌਕੇ ਤੇ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਡਾਕਟਰ ਸਨੀ ਅਹਲੂਵਾਲੀਆ ਵੀ ਮੌਜੂਦ ਰਹੇ,
ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪਹਿਲ ਕੀਤੀ ਗਈ , ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ ਦੇ ਵਿੱਚ ਇਸ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਵਿਖੇ ਕੂਪਨ ਦੇ ਤਹਿਤ 40 ਯਾਤਰੀਆਂ ਦੀ ਚੋਣ ਕੀਤੀ ਗਈ ਸੀ , ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ , ਦੁਰਗਿਆਨਾ ਮੰਦਰ, ਜਲਿਆਂਵਾਲਾ ਬਾਗ ,ਵਾਲਮੀਕੀ ਮੰਦਰ ਅਤੇ ਬਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਦੁਬਾਰਾ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ, ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਵਿੱਚ ਸਿਰਫ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਹੀ ਯਾਤਰਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ
ਤਿੰਨ ਦਿਨ ਅਤੇ ਦੋ ਰਾਤਾਂ ਦੀ ਤੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ ਤਿੰਨ ਸਮੇਂ ਦਾ ਖਾਣਾ ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹੇਗਾ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ, ਜਿਸ ਨਾਲ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਦੇ ਵਿੱਚ ਮੌਕੇ ਉੱਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹਲਕਾ ਕੁਆਰਡੀਨੇਟਰ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸਲਾਂਘਾਯੋਗ ਉਪਰਾਲਾ ਹੈ, ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਡੀ ਖੁਸ਼ੀ ਵੇਖਣ ਨੂੰ ਮਿਲ ਰਹੀ, ਉਹਨਾਂ ਕਿਹਾ ਕਿ ਜੋ -ਜੋ ਵੀ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਦੇ ਵੱਲੋਂ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ, ਫੂਲਰਾਜ ਸਿੰਘ ਹੋਰਾਂ ਕਿਹਾ ਕਿ ਸੂਬੇ ਦੇ ਸੂਬੇ ਦੇ ਵਿਕਾਸ ਦੀ ਰਫਤਾਰ ਵੀ ਹੌਲੀ -ਹੌਲੀ ਤੇਜ਼ੀ ਫੜਦੀ ਜਾ ਰਹੀ ਹੈ,ਇਸ ਮੌਕੇ ਤੇ ਅਰੁਣ ਗੋਇਲ, ਬਲਿੰਦਰ ਸਿੰਘ, ਤਰਨਜੀਤ ਸਿੰਘ ਡਾਕਟਰ ਸਨੀ ਆਹਲੂਵਾਲੀਆ, ਕੈਪਟਨ ਕਰਨੈਲ ਸਿੰਘ, ਰਣਜੀਤ ਸਿੰਘ ਸੈਣੀ, ਪਵਨ ਧਿਮਾਨ, ਹਰਪਾਲ ਸਿੰਘ, ਸਵਰਨ ਲਤਾ, ਗੱਜਣ ਸਿੰਘ ਅਤੇ ਪਿੰਡ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।