ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਪੱਛਮੀ ਦਿੱਲੀ ਦੇ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿੱਚ ਸਲਾਨਾ ਖੇਡ ਮੇਲਾ ਮਨਾਇਆ ਗਿਆ। ਇਸ ਮੌਕੇ ਗੁਰਦਵਾਰਾ ਸਿੰਘ ਸਭਾ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸਕੂਲ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ, ਮੈਨੇਜਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਨੇ ਬੱਚਿਆਂ ਦਾ ਹੁੰਸਲਾ ਵਧਾਇਆ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਕਾਰਜਕ੍ਰਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ। ਇਸ ਤੋਂ ਬਾਅਦ ਬੱਚਿਆਂ ਵੱਲੋਂ ਵੱਖ-ਵੱਖ ਖੇਡਾਂ ਦੀ ਪ੍ਰਸਤੁਤੀ ਕੀਤੀ ਗਈ। ਸਾਂਸਕ੍ਰਿਤਿਕ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਭੰਗੜਾ ਅਤੇ ਗਿੱਧਾ ਵੀ ਪੇਸ਼ ਕੀਤਾ। ਸ੍ਰੀ ਹਰਮਨਜੀਤ ਸਿੰਘ ਅਤੇ ਹੋਰ ਮਹਿਮਾਨਾਂ ਵੱਲੋਂ ਵਧੀਆ ਖੇਡ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਸ੍ਰੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਨੂੰ ਉੱਤਮ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਦੀ ਤਾਲੀਮ ਵੀ ਦਿੱਤੀ ਜਾਂਦੀ ਹੈ। ਇਸ ਕਾਰਨ ਬੱਚੇ ਨਾ ਸਿਰਫ਼ ਆਪਣੇ ਸਕੂਲ ਵਿੱਚ, ਸਗੋਂ ਹੋਰ ਸਕੂਲਾਂ ਵਿੱਚ ਹੋਣ ਵਾਲੀਆਂ ਮੁਕਾਬਲਿਆਂ ਵਿੱਚ ਵੀ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ।
ਇਸ ਮੌਕੇ ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ, ਅਜੀਤ ਸਿੰਘ ਮੋਂਗਾ, ਪਰਮਿੰਦਰਪਾਲ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।