ਪਿੰਡ ਚੂਹੜ ਮਾਜਰਾ ਮੋਹਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਪੰਜਾਬ

ਮੋਹਾਲੀ, 15 ਫਰਵਰੀ ,ਬੋਲੇ ਪੰਜਾਬ ,ਬਿਊਰੋ :

ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਿੰਡਾਂ ਸ਼ਹਿਰਾਂ ਕਸਬਿਆਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ ਤੇ ਰਾਗੀ ਢਾਡੀ ਜੱਥਿਆਂ ਵੱਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਲੋਕਾਂ ਨੂੰ ਸਰਵਣ ਕਰਵਾਇਆ ਜਾ ਰਿਹਾ ਹੈ ਤੇ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਉਪਦੇਸ਼ਾਂ ਤੇ ਚੱਲਣ ਦੀ ਪ੍ਰੇਰਨਾ ਕੀਤੀ ਜਾ ਰਹੀ ਹੈ। ਮੋਹਾਲੀ ਤੇ ਨਜ਼ਦੀਕ ਪਿੰਡ ਚੂਹੜ ਮਾਜਰੇ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕੀਤੇ ਗਏ ਤੇ ਪਾਠ ਦੇ ਭੋਗ ਉਪਰੰਤ ਗਿਆਨੀ ਜਸਮੇਰ ਸਿੰਘ ਖੇੜੀ ਦੇ ਪੰਥਕ ਢਾਡੀ ਜੱਥੇ ਨੇ ਗੁਰੂ ਮਹਾਰਾਜ ਦੀ ਗੁਰਬਾਣੀ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਕੀਰਤਨ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਤੇ ਗੁਰੂ ਦੀ ਬਾਣੀ ਦੇ ਕੀਰਤਨ ਸਰਵਣ ਕੀਤੇ। ਇਸ ਮੌਕੇ ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦਿੱਤੇ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ ਅਤੇ ਊਚ ਨੀਚ ਦੇ ਭੇਦ ਭਾਵ ਨੂੰ ਖਤਮ ਕਰਕੇ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਮਨੁੱਖਤਾ ਦੇ ਉਪਦੇਸ਼ ਤੇ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨਾਂ ਨੇ ਸਮੂਹ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਗੁਰੂ ਚਰਨਾਂ ਵਿੱਚ ਲੱਗਣ ਦੀ ਅਪੀਲ ਕੀਤੀ ਤੇ ਪੰਜਾਬ ਦੀ ਬੇਹਤਰੀ ਲਈ ਕੰਮ ਕਰਨ ਬਾਰੇ ਸਿੱਖਿਆ ਦਿੱਤੀ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੱਗਾ ਸਿੰਘ, ਗੁਰਮੇਲ ਸਿੰਘ, ਮਾਸਟਰ ਨਿਰਮਲ ਸਿੰਘ, ਜੈਲਦਾਰ ਸਤਵਿੰਦਰ ਸਿੰਘ, ਅਮਰੀਕ ਸਿੰਘ, ਰਾਮਪਾਲ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ, ਮੇਜਰ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਸੋਨੀ, ਕਮਲਜੀਤ ਸਿੰਘ, ਕਮਲਜੀਤ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਕੁਲਵੰਤ ਕੌਰ, ਚਰਨਜੀਤ ਕੌਰ, ਜਿੰਦਰ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।