ਚੰਡੀਗੜ੍ਹ ‘ਚ ਵਾਪਰਿਆ ਵੱਡਾ ਹਾਦਸਾ, 2 ਔਰਤਾਂ ਸਮੇਤ 3 ਲੋਕਾਂ ਦੀ ਮੌਤ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 16 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚੰਡੀਗੜ੍ਹ ਦੇ ਸੈਕਟਰ 5/8 ਡਿਵਾਈਡਿੰਗ ਰੋਡ ‘ਤੇ ਵਾਪਰਿਆ। 

ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਕ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। 

ਪੁਲਿਸ ਨੇ ਮੌਕੇ ਤੋਂ ਆਵਾਜਾਈ ਨੂੰ ਮੋੜ ਦਿੱਤਾ, ਜਿਸ ਕਾਰਨ ਸੁਖਨਾ ਝੀਲ ਵੱਲ ਜਾਣ ਵਾਲੀ ਸੜਕ ‘ਤੇ ਭਾਰੀ ਟ੍ਰੈਫਿਕ ਜਾਮ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।